ਫੌਜੀ ਪ੍ਰੇਮੀ ਨੇ ਵਿਆਹ ਤੋਂ ਕੀਤਾ ਇਨਕਾਰ, ਕੁੜੀ ਨੇ ਖ਼ੌਫ਼ਨਾਕ ਕਦਮ ਚੁੱਕ ਸੁਸਾਇਡ ਨੋਟ ’ਚ ਦੱਸਿਆ ਅਸਲ ਸੱਚ

Friday, May 21, 2021 - 07:11 PM (IST)

ਫੌਜੀ ਪ੍ਰੇਮੀ ਨੇ ਵਿਆਹ ਤੋਂ ਕੀਤਾ ਇਨਕਾਰ, ਕੁੜੀ ਨੇ ਖ਼ੌਫ਼ਨਾਕ ਕਦਮ ਚੁੱਕ ਸੁਸਾਇਡ ਨੋਟ ’ਚ ਦੱਸਿਆ ਅਸਲ ਸੱਚ

ਮੋਗਾ (ਆਜ਼ਾਦ) - ਮੋਗਾ ਜ਼ਿਲ੍ਹੇ ਦੇ ਇਕ ਪਿੰਡ ਦੀ ਰਹਿਣ ਵਾਲੀ ਇਕ ਕੁੜੀ ਵੱਲੋਂ ਉਸਦੇ ਕਥਿਤ ਫੌਜੀ ਪ੍ਰੇਮੀ ਵੱਲੋਂ ਵਿਆਹ ਤੋਂ ਇੰਨਕਾਰ ਕਰਨ ’ਤੇ ਉਸਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਯਤਨ ਕੀਤਾ। ਹਾਲਤ ਖ਼ਰਾਬ ਹੋਣ ’ਤੇ ਕੁੜੀ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖ਼ਲ ਕਰਵਾਉਣਾ ਪਿਆ। ਪੁਲਸ ਮਾਮਲੇ ਦੀ ਜਾਂਚ ਕਰ ਕੇ ਸੱਚਾਈ ਜਾਨਣ ਦਾ ਯਤਨ ਕਰ ਰਹੀ ਹੈ। 

ਪੜ੍ਹੋ ਇਹ ਵੀ ਖਬਰ - ਨਾਜਾਇਜ਼ ਸਬੰਧਾਂ ਤੋਂ ਖਫ਼ਾ ਪਤੀ ਨੇ ਪਤਨੀ ਤੇ ਉਸਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ,  ਜੰਗਲ ’ਚ ਸੁੱਟੀਆਂ ਲਾਸ਼ਾਂ

ਪੀੜਤ ਕੁੜੀ ਨੇ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿੱਚ ਕਿਹਾ ਕਿ ਉਸਦਾ ਧਰਮਕੋਟ ਅਧੀਨ ਪੈਂਦੇ ਪਿੰਡ ਦੇ ਇਕ ਨੌਜਵਾਨ ਨਾਲ ਸਕੂਲ ਸਮੇਂ ਤੋਂ ਕਥਿਤ ਪ੍ਰੇਮ ਸਬੰਧ ਰਹੇ ਹਨ। ਉਸਨੇ ਮੈਨੂੰ ਕਈ ਵਾਰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਹਵਸ ਦਾ ਸ਼ਿਕਾਰ ਬਣਾਇਆ। ਇਸ ਦੀ ਜਾਣਕਾਰੀ ਮੁੰਡੇ ਦੇ ਪਰਿਵਾਰ ਵਾਲਿਆਂ ਨੂੰ ਵੀ ਸੀ। ਜਦ ਮੈਂ ਉਸ ਨੂੰ ਵਿਆਹ ਕਰਵਾਉਣ ਲਈ ਕਹਿੰਦੀ ਤਾਂ ਉਹ ਮੇਰੇ ਨਾਲ ਟਾਲ-ਮਟੋਲ ਕਰਦਾ। ਉਸ ਨੇ ਮੈਨੂੰ ਕਿਸੇ ਹੋਰ ਨਾਲ ਵਿਆਹ ਵੀ ਨਹੀਂ ਕਰਵਾਉਣ ਦਿੱਤਾ ਅਤੇ ਧਮਕੀ ਦਿੱਤੀ ਕਿ ਜੇਕਰ ਕਿਸੇ ਹੋਰ ਨਾਲ ਵਿਆਹ ਕਰਵਾਇਆ ਤਾਂ ਉਹ ਆਪਣੇ ਦੋਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦੇਵੇਗਾ, ਜਿਸ ਕਾਰਣ ਮੈਂ ਵਿਆਹ ਨਹੀਂ ਕਰਵਾਇਆ।

ਪੜ੍ਹੋ ਇਹ ਵੀ ਖਬਰ - ਭਰਾਵਾਂ 'ਚ ਹੋਏ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਪੁੱਤ ਨੇ ਪਿਓ ਨੂੰ ਦਿੱਤੀ ਦਰਦਨਾਕ ਮੌਤ

ਹੁਣ ਉਸ ਨੇ ਵਿਆਹ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਪੀੜਤਾ ਨੇ ਇਨਸਾਫ਼ ਦੀ ਮੰਗ ਕੀਤੀ। ਉਸਨੇ ਇਕ ਖੁਦਕੁਸ਼ੀ ਨੋਟ ਲਿਖਿਆ, ਜਿਸ ਵਿੱਚ ਉਸਨੇ ਦੋਸ਼ ਲਗਾਇਆ ਕਿ ਪ੍ਰੇਮੀ ਫੌਜੀ ਅਤੇ ਉਸਦੇ ਪਰਿਵਾਰ ਵਾਲਿਆਂ ਨੇ ਰਲ-ਮਿਲ ਕੇ ਉਸਦੀ ਜ਼ਿੰਦਗੀ ਖ਼ਰਾਬ ਕਰ ਦਿੱਤੀ, ਜਿਸ ਕਰਕੇ ਮੈਂ ਆਪਣੀ ਜੀਵਨ ਲੀਲਾ ਜ਼ਹਿਰੀਲੀ ਦਵਾਈ ਪੀ ਕੇ ਖ਼ਤਮ ਕਰ ਰਹੀ ਹਾਂ। ਜਦ ਇਸ ਸਬੰਧ ਵਿਚ ਡੀ. ਐੱਸ. ਪੀ. ਧਰਮਕੋਟ ਸੁਬੈਗ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਮੈਂ ਥਾਣੇਦਾਰ ਮੇਜਰ ਸਿੰਘ ਅਤੇ ਮਹਿਲਾ ਥਾਣੇਦਾਰ ਪਰਮਜੀਤ ਕੌਰ ਨੂੰ ਪੀੜਤਾ ਦੇ ਬਿਆਨ ਲੈਣ ਲਈ ਭੇਜਿਆ ਹੈ, ਬਿਆਨ ਦਰਜ ਹੋਣ ਦੇ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਪੈਰ ਪਸਾਰਣ ਲੱਗਾ 'ਬਲੈਕ ਫੰਗਸ', ਤਿੰਨ ਮਰੀਜ਼ਾਂ ਦੀ ਗਈ 'ਨਜ਼ਰ', ਦਹਿਸ਼ਤ 'ਚ ਲੋਕ 

 


author

rajwinder kaur

Content Editor

Related News