ਜ਼ਿਲਾ ਮੈਜਿਸਟ੍ਰੇਟ ਵੱਲੋਂ ਮਿਲਟਰੀ ਰੰਗ ਦੀ ਵਰਦੀ ਤੇ ਵਾਹਨਾਂ ਦੀ ਵਰਤੋਂ ''ਤੇ ਪਾਬੰਦੀ

09/29/2017 12:43:58 PM

ਕਪੂਰਥਲਾ(ਮਲਹੋਤਰਾ)— ਜ਼ਿਲਾ ਮੈਜਿਸਟ੍ਰੇਟ ਮੁਹੰਮਦ ਤਈਅਬ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਮਿਲਟਰੀ ਅਧਿਕਾਰੀਆਂ ਨੂੰ ਛੱਡ ਕੇ ਕੋਈ ਵੀ ਵਿਅਕਤੀ ਜ਼ਿਲਾ ਕਪੂਰਥਲਾ ਅੰਦਰ ਓਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਓਲਾਈਵ ਰੰਗ (ਮਿਲਟਰੀ ਰੰਗ) ਦੇ ਵਾਹਨਾਂ/ਮੋਟਰ ਸਾਈਕਲਾਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ 27 ਨਵੰਬਰ 2017 ਤੱਕ ਲਾਗੂ ਰਹਿਣਗੇ। 
ਜਾਰੀ ਹੁਕਮਾਂ 'ਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਗਿਆ ਹੈ ਕਿ ਕੁਝ ਵਿਅਕਤੀ ਓਲਾਈਵ ਰੰਗ (ਮਿਲਟਰੀ ਰੰਗ) ਦੀ ਮਿਲਟਰੀ ਵਰਦੀ ਅਤੇ ਵਾਹਨ/ਮੋਟਰਸਾਈਕਲ, ਜਿਹੜੇ ਕਿ ਅਫਸਰਾਂ ਅਤੇ ਹੋਰ ਭਾਰਤੀ ਮਿਲਟਰੀ ਅਧਿਕਾਰੀਆਂ ਦੁਆਰਾ ਵਰਤੇ ਜਾਂਦੇ ਹਨ, ਦੀ ਕਿਸੇ ਵੀ ਸਮਾਜ ਵਿਰੋਧੀ ਤੱਤਾਂ ਵੱਲੋਂ ਵਰਤੋਂ ਕਰਦਿਆਂ ਕੋਈ ਵੀ ਗੈਰ-ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ।


Related News