ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Tuesday, Dec 05, 2023 - 07:32 PM (IST)

ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮੰਗਲਵਾਰ ਨੂੰ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜੋ ਕਿ ਉਕਤ ਮਿਲਕ ਪਲਾਂਟ ਵਿੱਚ ਇਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ।

ਇਹ ਵੀ ਪੜ੍ਹੋ : ਜਹਾਜ਼ਾਂ ਦੀ ਖਰੀਦ ਦੇ ਮਾਮਲੇ 'ਚ MP ਸੰਜੀਵ ਅਰੋੜਾ ਵੱਲੋਂ ਪੁੱਛੇ ਸਵਾਲ ਦੇ ਜਵਾਬ 'ਚ ਹੋਇਆ ਵੱਡਾ ਖੁਲਾਸਾ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਸਬੰਧੀ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, ਗੁਟਕਾ ਸਾਹਿਬ ਦੇ ਪਾੜੇ ਅੰਗ, ਮੁਲਜ਼ਮ ਨੇ ਕੀਤੇ ਹੈਰਾਨੀਜਨਕ ਖੁਲਾਸੇ

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇਕ ਜਾਲ ਵਿਛਾਇਆ, ਜਿਸ ਤਹਿਤ ਉਕਤ ਦੋਸ਼ੀ ਮੈਨੇਜਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1 ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News