ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਖ਼ੁਸ਼ਖ਼ਬਰੀ, ਦੁੱਧ ਦੇ ਖ਼ਰੀਦ ਭਾਅ 'ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ

06/30/2021 11:16:09 AM

ਚੰਡੀਗੜ੍ਹ (ਸ਼ਰਮਾ) : ਕੋਵਿਡ ਦੇ ਔਖੇ ਸਮੇਂ ਵਿਚ ਮਿਲਕਫੈੱਡ ਪੰਜਾਬ ਵੱਲੋਂ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਖੁਸ਼ੀ ਵਾਲੀ ਖ਼ਬਰ ਹੈ। ਮਿਲਕਫੈੱਡ ਵੱਲੋਂ ਪਹਿਲੀ ਜੁਲਾਈ ਤੋਂ ਕਿਸਾਨਾਂ ਤੋਂ ਦੁੱਧ ਦੇ ਖ਼ਰੀਦ ਭਾਅ ਵਿਚ 20 ਰੁਪਏ ਪ੍ਰਤੀ ਕਿੱਲੋ ਫੈਟ ਵਿਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਖ਼ੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਅਗਵਾਈ ਵਿਚ ਮਿਲੇ ਦੁੱਧ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਕੀਤਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੇਜਰੀਵਾਲ' ਨੇ ਪੰਜਾਬ ਲਈ ਕੀਤੇ 3 ਵੱਡੇ ਐਲਾਨ, ਬਿਜਲੀ ਬਿੱਲਾਂ ਨੂੰ ਲੈ ਕੇ ਕਹੀ ਇਹ ਗੱਲ
ਰੰਧਾਵਾ ਨੇ ਕਿਹਾ ਕਿ ਮਿਲਕਫੈੱਡ ਪੰਜਾਬ ਨੇ ਹਮੇਸ਼ਾ ਹੀ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਦੀ ਬਾਂਹ ਫੜ੍ਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਅੱਗੇ ਵੱਧ ਕੇ ਮਦਦ ਕਰਦਾ ਰਹੇਗਾ।

ਇਹ ਵੀ ਪੜ੍ਹੋ : 'ਕੋਰੋਨਾ' ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਰਾਹਤਾਂ ਸਣੇ ਇਸ ਤਾਰੀਖ਼ ਤੱਕ ਵਧੀਆਂ ਪਾਬੰਦੀਆਂ

ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਦੇ ਸਮੇਂ ਦੌਰਾਨ ਜਦੋਂ ਕੁੱਝ ਪ੍ਰਾਈਵੇਟ ਖ਼ਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਬਾਕੀਆਂ ਨੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈੱਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਨਾ ਸਿਰਫ਼ ਸਾਰਾ ਦੁੱਧ ਹੀ ਖ਼ਰੀਦਿਆ, ਸਗੋਂ ਦੁੱਧ ਦੇ ਭਾਅ ਵੀ ਨਹੀਂ ਘਟਾਏ।

ਇਹ ਵੀ ਪੜ੍ਹੋ : ਨਾਭਾ 'ਚ ਗਰੀਬ ਪਰਿਵਾਰ 'ਤੇ ਵਰ੍ਹਿਆ ਕਹਿਰ, ਕੱਚੇ ਘਰ ਦੀ ਛੱਤ ਡਿਗਣ ਨਾਲ ਗਰਭਵਤੀ ਜਨਾਨੀ ਦੀ ਮੌਤ (ਤਸਵੀਰਾਂ)

ਇਸੇ ਪ੍ਰਥਾ ਨੂੰ ਜਾਰੀ ਰੱਖਦਿਆਂ ਹੁਣ ਫਿਰ ਮਿਲਕਫੈੱਡ ਵੱਲੋਂ ਦੁੱਧ ਦੇ ਖ਼ਰੀਦ ਭਾਅ ਵਿਚ 20 ਰੁਪਏ ਪ੍ਰਤੀ ਕਿੱਲੋ ਫੈਟ ਵਿਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News