ਉੱਡਣੇ ਸਿੱਖ ''ਮਿਲਖਾ ਸਿੰਘ'' ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਤਨੀ ਦੀ ਹਾਲਤ ਸਥਿਰ

Monday, May 31, 2021 - 10:21 AM (IST)

ਉੱਡਣੇ ਸਿੱਖ ''ਮਿਲਖਾ ਸਿੰਘ'' ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਤਨੀ ਦੀ ਹਾਲਤ ਸਥਿਰ

ਮੋਹਾਲੀ (ਪਰਦੀਪ) : ਪ੍ਰਸਿੱਧ ਦੌੜਾਕ ਅਤੇ ਉੱਡਣੇ ਸਿੱਖ ਮਿਲਖਾ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ਵਿਖੇ ਇਲਾਜ ਕਰਵਾ ਰਹੇ ਸਨ। ਹਸਪਤਾਲ ਦੇ ਬੁਲਾਰੇ ਅਨੁਸਾਰ ਉੱਡਣੇ ਸਿੱਖ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ  ਦੇ ਕਹਿਣ 'ਤੇ ਛੁੱਟੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਨੂੰ ਅੱਜ ਤੋਂ ਕਰਫ਼ਿਊ 'ਚ ਵੱਡੀ ਰਾਹਤ, ਜਾਣੋ ਕੀ ਹਨ ਨਵੇਂ ਹੁਕਮ

ਉਨ੍ਹਾਂ ਦੀ ਹਾਲਤ ਸਥਿਰ ਹੈ, ਜਦੋਂ ਕਿ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ਵਿਖੇ ਆਈ. ਸੀ. ਯੂ. ਵਿਖੇ ਸ਼ਿਫਟ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੂੰ ਆਕਸੀਜਨ ਦੀ ਲੋੜ ਸੀ। ਹੁਣ ਉਨ੍ਹਾਂ ਦੀ ਪਤਨੀ ਦੀ ਹਾਲਤ ਵੀ ਸਥਿਰ ਹੈ ਅਤੇ ਹਸਪਤਾਲ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ ਪਹੁੰਚੇ 'ਪੰਜਾਬ ਕਾਂਗਰਸ' ਦੇ ਆਗੂ, ਅੱਜ ਕਮੇਟੀ ਸੁਣੇਗੀ ਗਿਲੇ-ਸ਼ਿਕਵੇ

ਦੱਸਣਯੋਗ ਹੈ ਕਿ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਇਲਾਜ ਲਈ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News