ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ICU ਵਿੱਚ, ਲਗਾਤਾਰ ਵੱਧਦੀ ਜਾ ਰਹੀ ਆਕਸੀਜਨ ਦੀ ਲੋੜ

Wednesday, Jun 02, 2021 - 02:13 PM (IST)

ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ICU ਵਿੱਚ,  ਲਗਾਤਾਰ ਵੱਧਦੀ ਜਾ ਰਹੀ ਆਕਸੀਜਨ ਦੀ ਲੋੜ

ਮੋਹਾਲੀ (ਪਰਦੀਪ) : ਪ੍ਰਸਿੱਧ ਦੌੜਾਕ ਅਤੇ ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਆਈ. ਸੀ. ਯੂ. 'ਚ ਸ਼ਿਫਟ ਕੀਤਾ ਗਿਆ ਹੈ। ਨਿਰਮਲ ਕੌਰ ਦੀ ਮੈਡੀਕਲ ਆਕਸੀਜਨ ਦੀ ਲੋੜ ਲਗਾਤਾਰ ਵੱਧਦੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੀ ਪੰਜਾਬ 'ਚ ਬਣਨਗੇ 2 ਡਿਪਟੀ CM? ਪੈਨਲ ਭਾਲ ਰਿਹੈ ਸੰਭਾਵਨਾਵਾਂ

ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਮਿਲਖਾ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਬਾਬਾ ਰਾਮਦੇਵ ਖ਼ਿਲਾਫ਼ 'ਕ੍ਰਿਮੀਨਲ ਪਟੀਸ਼ਨ' ਦਰਜ, ਜਾਣੋ ਕੀ ਹੈ ਪੂਰਾ ਮਾਮਲਾ

ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਇਲਾਜ ਲਈ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News