ਵਿਦੇਸ਼ ਭੇਜਣ ਦੀ ਆੜ ''ਚ ਲੱਖਾਂ ਦੀ ਠੱਗੀ
Thursday, Aug 03, 2017 - 01:08 AM (IST)
ਅੰਮ੍ਰਿਤਸਰ, (ਜ. ਬ.)- ਵਿਦੇਸ਼ ਭੇਜਣ ਦਾ ਲਾਰਾ ਲਾ ਕੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਜਾਅਲਸਾਜ਼ ਏਜੰਟਾਂ ਖਿਲਾਫ ਕਾਰਵਾਈ ਕਰਦਿਆਂ ਥਾਣਾ ਬਿਆਸ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਦੌਲੋਨੰਗਲ ਵਾਸੀ ਮਨੀਸ਼ ਕੁਮਾਰ ਦੀ ਸ਼ਿਕਾਇਤ 'ਤੇ ਵਿਦੇਸ਼ ਭੇਜਣ ਬਦਲੇ 7 ਲੱਖ ਰੁਪਏ 'ਚ ਸੌਦਾ ਤੈਅ ਕਰਦਿਆਂ ਐਡਵਾਂਸ ਲਏ 3 ਲੱਖ 40 ਹਜ਼ਾਰ ਰੁਪਏ ਲੈ ਕੇ ਉਸ ਨਾਲ ਧੋਖਾਦੇਹੀ ਕਰਨ ਵਾਲੇ ਮੁਲਜ਼ਮ ਬਲਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਿਆਸ ਤੇ ਸੁਰਿੰਦਰਪਾਲ ਸਿੰਘ ਪੁੱਤਰ ਗਿਆਨ ਚੰਦ ਵਾਸੀ ਫਿਲੌਰ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
