ਵਿਦੇਸ਼ ਭੇਜਣ ਦੇ ਨਾਂ ''ਤੇ ਲੱਖਾਂ ਦੀ ਠੱਗੀ, 2 ਖਿਲਾਫ ਕੇਸ ਦਰਜ

Sunday, Aug 20, 2017 - 12:03 AM (IST)

ਬਟਾਲਾ,  (ਬੇਰੀ)-  ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।ਇਸ ਸਬੰਧੀ ਏ. ਐੱਸ. ਆਈ. ਚੰਨਣ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਬਲਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਨੇ ਜਾਣਕਾਰੀ ਦਿੱਤੀ ਕਿ ਸੁਖਵਿੰਦਰ ਸਿੰਘ ਉਰਫ ਨੰਨ੍ਹੀ ਪੁੱਤਰ ਜਗੀਰ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸ਼ਿਕਾਰ ਮਾਛੀਆ ਨੇ ਮੇਰੇ ਲੜਕੇ ਮਨਜੀਤ ਸਿੰਘ ਤੇ ਉਸਦੇ ਸਾਥੀਆਂ ਨੂੰ ਜਾਰਡਨ ਭੇਜਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਤੇ ਕੁਝ ਹੋਰ ਲੜਕਿਆਂ ਤੋਂ ਹਜ਼ਾਰਾਂ ਰੁਪਏ ਦੀ ਠੱਗੀ ਮਾਰੀ ਹੈ।ਏ. ਐੱਸ. ਆਈ. ਚੰਨਣ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਐੱਸ. ਐੱਸ. ਪੀ. ਵੱਲੋਂ ਜਾਂਚ-ਪੜਤਾਲ ਕਰਨ ਦੇ ਬਾਅਦ ਉਕਤ ਦੋਵਾਂ ਵਿਅਕਤੀਆਂ 'ਤੇ ਧੋਖਾਧੜੀ ਕਰਨ ਦੇ ਦੋਸ਼ ਵਿਚ ਥਾਣਾ ਸ੍ਰੀ ਹਰਗੋਬਿੰਦਪੁਰ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।


Related News