ਪੰਜਾਬ ਤੋਂ ਦਿੱਲੀ ਜਾਣ ਵਾਲੇ ਲੱਖਾਂ ਵਾਹਨ ਚਾਲਕ ਸਾਵਧਾਨ ! ਬਦਲ ਗਏ ਨਿਯਮ, ਕਿਤੇ ਫਸ ਨਾ ਜਾਇਓ
Saturday, Mar 01, 2025 - 04:55 PM (IST)

ਚੰਡੀਗੜ੍ਹ : ਪੰਜਾਬ ਤੋਂ ਦਿੱਲੀ ਜਾਣ ਵਾਲੇ ਵਾਹਨ ਚਾਲਕਾਂ ਅਤੇ ਟੈਕਸੀ ਡਰਾਈਵਰਾਂ ਲਈ ਅਹਿਮ ਖ਼ਬਰ ਹੈ। ਕਿਉਂਕਿ ਵਾਹਨਾਂ ਨੂੰ ਲੈ ਕੇ ਦਿੱਲੀ ਵਿਚ ਸਖਤੀ ਕਰ ਦਿੱਤੀ ਗਈ ਹੈ ਅਤੇ ਨਿਯਮਾਂ ਵਿਚ ਵੱਡਾ ਬਦਾਲਅ ਕੀਤਾ ਗਿਆ ਹੈ। ਇਹ ਬਦਲਾਅ ਅਗਲੇ ਮਹੀਨੇ 1 ਅਪ੍ਰੈਲ ਤੋਂ ਲਾਗੂ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀਆਂ, ਬੱਚਿਆਂ ਦੀਆਂ ਲੱਗੀਆਂ ਮੌਜਾਂ
ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਨੇ ਰਾਜਧਾਨੀ ਵਿਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਇਕ ਵੱਡਾ ਫ਼ੈਸਲਾ ਲਿਆ ਹੈ। ਸ਼ਨੀਵਾਰ ਨੂੰ ਵਾਤਾਵਰਣ ਵਿਭਾਗ, ਐੱਮਸੀਡੀ ਅਤੇ ਐੱਨਡੀਐੱਮਸੀ ਨਾਲ ਮੀਟਿੰਗ ਕਰਨ ਤੋਂ ਬਾਅਦ, ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1 ਅਪ੍ਰੈਲ ਤੋਂ 15 ਸਾਲ ਤੋਂ ਪੁਰਾਣੇ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
ਇਸ ਲਈ ਇਕ ਵਿਸ਼ੇਸ਼ ਟੀਮ ਬਣਾਈ ਜਾਵੇਗੀ, ਜੋ ਅਜਿਹੇ ਵਾਹਨਾਂ ਦੀ ਪਛਾਣ ਕਰੇਗੀ। ਅਜਿਹੀ ਸਥਿਤੀ ਵਿਚ, ਜੇਕਰ ਤੁਸੀਂ 15 ਸਾਲ ਪੁਰਾਣੀ ਕਾਰ ਵਿਚ ਦਿੱਲੀ ਜਾ ਰਹੇ ਹੋ, ਤਾਂ ਤੁਸੀਂ ਫਸ ਸਕਦੇ ਹੋ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਚ ਵੱਡੀ ਗਿਣਤੀ ਵਾਹਨ ਅਜਿਹੇ ਹਨ ਜਿਹੜੇ 15 ਸਾਲ ਤੋਂ ਪੁਰਾਣੇ ਹਨ ਅਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਵਾਹਨ ਪੰਜਾਬ ਤੋਂ ਦਿੱਲੀ ਜਾਂਦੇ ਹਨ। ਅਜਿਹੀ ਸਥਿਤੀ ਵਿਚ ਉਨ੍ਹਾਂ ਡਰਾਈਵਰਾਂ ਨੂੰ ਦਿੱਲੀ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਨ੍ਹਾਂ ਦੇ ਵਾਹਨ 15 ਸਾਲ ਤੋਂ ਪੁਰਾਣੇ ਹਨ।
ਇਹ ਵੀ ਪੜ੍ਹੋ : ਐਨਕਾਉਂਟਰ ਸਪੈਸ਼ਲਿਸਟ ਬਿਕ੍ਰਮਜੀਤ ਸਿੰਘ ਬਰਾੜ ਨੇ ਕਰ 'ਤੀ ਵੱਡੀ ਕਾਰਵਾਈ, ਤਾਬੜ-ਤੋੜ ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e