ਪੰਜਾਬ ਦੇ ਲੱਖਾਂ ਕਿਸਾਨਾਂ ਲਈ ਬੁਰੀ ਖ਼ਬਰ, ਇਸ ਕੇਂਦਰੀ ਸਕੀਮ 'ਚ ਹੋਏ Out

Monday, Aug 07, 2023 - 01:37 PM (IST)

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ ਦੇ ਲੱਖਾਂ ਕਿਸਾਨਾਂ ਲਈ ਬੁਰੀ ਖ਼ਬਰ ਹੈ। ਦਰਅਸਲ ਇਹ ਕਿਸਾਨ 'ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ' 'ਚੋਂ ਆਊਟ ਹੋ ਗਏ ਹਨ। ਇਸ ਦੇ ਤਹਿਤ ਹੁਣ ਇਨ੍ਹਾਂ ਕਿਸਾਨਾਂ ਨੂੰ ਕੇਂਦਰੀ ਸਕੀਮ ਤਹਿਤ 6 ਹਜ਼ਾਰ ਰੁਪਏ ਦੀ ਵਿੱਤੀ ਰਾਸ਼ੀ ਨਹੀਂ ਮਿਲ ਸਕੇਗੀ। ਦੱਸਿਆ ਜਾ ਰਿਹਾ ਹੈ ਕਿ ਜਿਹੜੇ ਕਿਸਾਨ ਸਕੀਮ 'ਚੋਂ ਬਾਹਰ ਹੋਏ ਹਨ, ਉਹ ਕੇਂਦਰੀ ਸਕੀਮ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ 31 ਅਗਸਤ, 2022 ਨੂੰ ਪੰਜਾਬ ਸਰਕਾਰ ਨੂੰ ਇਸ ਸਕੀਮ ਦਾ ਲਾਭ ਲੈਣ ਵਾਲੇ ਕਿਸਾਨਾਂ ਦੀ ਨਵੇਂ ਸਿਰਿਓਂ ਸਮੀਖਿਆ ਕਰਨ ਲਈ ਕਿਹਾ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਦੇ SI ਦੇ ਕਾਰੇ ਨੇ ਪੂਰਾ ਪੁਲਸ ਵਿਭਾਗ ਕਰ ਛੱਡਿਆ ਹੈਰਾਨ, ਡਰ ਦੇ ਮਾਰੇ ਨੇ ਅਖ਼ੀਰ 'ਚ...

ਪ੍ਰਾਪਤ ਹੋਏ ਵੇਰਵਿਆਂ ਮੁਤਾਬਕ ਇਸ ਸਕੀਮ ਦਾ ਲਾਭ ਲੈਣ ਵਾਲੇ ਕਿਸਾਨਾਂ ਦੀ ਗਿਣਤੀ ਦਸੰਬਰ, 2019-ਮਾਰਚ 2020 'ਚ 23,01,313 ਸੀ, ਜੋ ਕਿ ਜੁਲਾਈ 2023 'ਚ ਘੱਟ ਕੇ 8,53,980 ਰਹਿ ਗਈ ਹੈ। ਪੰਜਾਬ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਦੀ ਨੀਅਤ ਹੀ ਸਾਫ਼ ਨਹੀਂ ਹੈ, ਜਿਸ ਕਾਰਨ ਲਾਭਪਾਤਰੀ ਕਿਸਾਨਾਂ ਦੀ ਗਿਣਤੀ 'ਚ ਇੰਨੀ ਵੱਡੀ ਕਮੀ ਆਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਨੂੰ ਇਸ ਸਕੀਮ 'ਚੋਂ ਬਾਹਰ ਕੀਤਾ ਗਿਆ ਹੈ, ਉਹ ਇਲੈਕਟ੍ਰਾਨਿਕ ਤੌਰ 'ਤੇ ਆਪਣਾ ਕੇ. ਵਾਈ. ਸੀ. ਪੂਰਾ ਕਰਨ ਦੇ ਸਮਰੱਥ ਨਹੀਂ ਸਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਹਿਰਾਸਤ 31 ਲੋਕਾਂ ਦੀ ਮੌਤ, ਪਿਛਲੇ 5 ਸਾਲਾਂ ਦੇ ਅੰਕੜੇ ਆਏ ਸਾਹਮਣੇ
3 ਕਿਸ਼ਤਾਂ 'ਚ ਮਿਲਦੇ ਹਨ 6 ਹਜ਼ਾਰ ਰੁਪਏ
ਇਸ ਸਕੀਮ ਤਹਿਤ ਕਿਸਾਨਾਂ ਨੂੰ 3 ਕਿਸ਼ਤਾਂ 'ਚ ਸਲਾਨਾ 6 ਹਜ਼ਾਰ ਰੁਪਏ ਮਿਲਦੇ ਸਨ। ਜਦੋਂ ਇਹ ਕੇਂਦਰੀ ਸਕੀਮ ਸ਼ੁਰੂ ਕੀਤੀ ਗਈ ਸੀ ਤਾਂ ਉਦੋਂ ਸ਼ੁਰੂਆਤੀ ਪੜਾਅ 'ਤੇ ਹੀ 2022 'ਚ ਪੰਜਾਬ ਦੇ ਕਰੀਬ 5.41 ਲੱਖ ਕਿਸਾਨਾਂ ਨੂੰ ਸਕੀਮ 'ਚੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਦਾ ਕਾਰਨ ਇਹ ਦੱਸਿਆ ਗਿਆ ਕਿ ਇਹ ਕਿਸਾਨ ਸਕੀਮ 'ਚ ਨਿਰਧਾਰਿਤ ਮਾਪਦੰਡਾਂ 'ਤੇ ਖ਼ਰੇ ਨਹੀਂ ਉਤਰੇ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News