ਮਿੱਲਾਂ ''ਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚੌਲਾਂ ਦੇ ਬਰਾਮਦ

Tuesday, Oct 27, 2020 - 06:08 PM (IST)

ਚੰਡੀਗੜ੍ਹ : ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 5200 ਬੋਰੇ ਚੌਲਾਂ ਦੇ ਬਰਾਮਦ ਕੀਤੇ ਗਏ ਹਨ ਜੋ ਕਿ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣੇ ਸਨ। ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਕੁਰਾਲੀ ਸਥਿਤ ਵਿਸ਼ਨੂੰ ਰਾਈਸ ਐਂਡ ਜਨਰਲ ਮਿੱਲਜ਼ ਕੁਰਾਲੀ ਜੋ ਕਿ ਪਨਸਪ ਨੂੰ ਅਲਾਟਡ ਹੈ, ਵਿਖੇ ਛਾਪਾਮਾਰੀ ਕੀਤੀ ਗਈ, ਜਿੱਥੋਂ 3000 ਬੋਰੇ ਜਨਤਕ ਵੰਡ ਅਧੀਨ ਵੰਡੇ ਜਾਣ ਵਾਲੇ ਚੌਲਾਂ ਦੇ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ :  ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਐਕਸ਼ਨ, ਦਿੱਲੀ 'ਚ ਹੋਵੇਗਾ ਵੱਡਾ ਇਕੱਠ, ਇਸ ਦਿਨ ਪੂਰੇ ਦੇਸ਼ 'ਚ ਹੋਵੇਗਾ ਚੱਕਾ ਜਾਮ

ਉਨ੍ਹਾਂ ਦੱਸਿਆ ਕਿ ਇਹ ਬੋਰੇ ਝੋਨੇ ਦੇ ਸਟਾਕ ਵਿਚ ਲੁਕੋ ਕੇ ਰੱਖੇ ਗਏ ਸਨ। ਆਸ਼ੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਖਰੜ ਸਥਿਤ ਖਰੜ ਰਾਈਸ ਮਿੱਲ ਜੋ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੂੰ ਅਲਾਟਡ ਹੈ, 'ਚ ਵੀ ਛਾਪੇਮਾਰੀ ਕੀਤੀ ਗਈ, ਜਿੱਥੋਂ 2200 ਬੋਰੇ ਜਨਤਕ ਵੰਡ ਅਧੀਨ ਵੰਡੇ ਜਾਣ ਵਾਲੇ ਚੌਲਾਂ ਦੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਬੋਰੇ ਝੋਨੇ ਦੇ ਸਟਾਕ ਵਿਚ ਲੁਕੋ ਕੇ ਰੱਖੇ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਚੌਲ ਦੂਜੇ ਸੂਬਿਆਂ ਤੋਂ ਘੱਟ ਕੀਮਤ 'ਤੇ ਲਿਆਂਦੇ ਗਏ ਸਨ ਅਤੇ ਇਨ੍ਹਾਂ ਨੂੰ ਚਾਲੂ ਮੰਡੀ ਸੀਜ਼ਨ ਦੌਰਾਨ ਬੋਗਸ ਬਿਲਿੰਗ ਲਈ ਵਰਤਿਆ ਜਾਣਾ ਸੀ।

ਇਹ ਵੀ ਪੜ੍ਹੋ :  ਕਿਸਾਨ ਸੰਘਰਸ਼ ਦੌਰਾਨ ਢੀਂਡਸਾ ਦੀ ਕੇਂਦਰ ਨੂੰ ਤਾੜਨਾ, ਕੀਤਾ ਵੱਡਾ ਐਲਾਨ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੋਗਸ ਬਿਲਿੰਗ ਨੂੰ ਨੱਥ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਪੰਜਾਬ ਮੰਡੀ ਬੋਰਡ, ਪੰਜਾਬ ਪੁਲਸ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਸਾਂਝੇ ਤੌਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਦੇ ਸਾਰਥਕ ਨਤੀਜੇ ਵੀ ਨਿਕਲੇ ਹਨ।

ਇਹ ਵੀ ਪੜ੍ਹੋ :  ਜਲੰਧਰ ਦੇ ਵਿਧਾਇਕ ਸੁਸ਼ੀਲ ਰਿੰਕੂ ਨਾਲ ਨਵਾਂਸ਼ਹਿਰ 'ਚ ਵਾਪਰਿਆ ਹਾਦਸਾ, ਫਾਰਚੂਨਰ ਦੇ ਉੱਡੇ ਪਰਖੱਚੇ


Gurminder Singh

Content Editor

Related News