ਪੰਜਾਬ ''ਚ ਕਿਸਾਨਾਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ
Saturday, Jan 04, 2025 - 10:38 AM (IST)
ਬਠਿੰਡਾ : ਬਠਿੰਡਾ ਜ਼ਿਲ੍ਹੇ 'ਚ ਸੰਘਣੀ ਧੁੰਦ ਕਾਰਨ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ, ਜਦੋਂ ਕਿਸਾਨਾਂ ਦੀ ਮਿੰਨੀ ਬੱਸ ਡਿਵਾਈਡਰ ਨਾਲ ਟਕਰਾ ਗਈ ਅਤੇ ਕਈ ਕਿਸਾਨ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਅੱਜ ਟੋਹਾਣਾ 'ਚ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਇਸ 'ਚ ਸ਼ਾਮਲ ਹੋਣ ਲਈ ਕਿਸਾਨ ਮਿੰਨੀ ਬੱਸ 'ਚ ਸਵਾਰ ਹੋ ਕੇ ਜਾ ਰਹੇ ਸਨ।
ਸੰਘਣੀ ਧੁੰਦ ਕਾਰਨ ਅਚਾਨਕ ਉਨ੍ਹਾਂ ਦੀ ਵੈਨ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ 7 ਦੇ ਕਰੀਬ ਕਿਸਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।