ਕੈਪਟਨ ਨੇ ਮਿੰਨੀ ਬੱਸ ਪਰਮਿਟ ਲਈ ਅਪਲਾਈ ਕਰਨ ਦੀ ਤਾਰੀਖ ਜੁਲਾਈ ਤੱਕ ਵਧਾਈ

Sunday, Jun 28, 2020 - 06:36 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਐਲਾਨ ਕਰਦਿਆਂ ਮਿੰਨੀ ਬੱਸ ਪਰਿਮਟਾਂ ਲਈ ਅਪਲਾਈ ਕਰਨ ਦੀ ਆਖਰੀ ਤਾਰੀਖ ਵਧਾ ਕੇ 15 ਜੁਲਾਈ ਕਰ ਦਿੱਤੀ ਹੈ। ਇਹ ਯੋਜਨਾ ਜੋ ਮੌਜੂਦਾ ਬੱਸ ਆਪਰੇਟਰਾਂ ਦੀ ਅਜਾਰੇਦਾਰੀ ਨੂੰ ਤੋੜਨ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ 'ਤੇ ਕੇਂਦਰਿਤ ਹੈ। ਇਸ ਯੋਜਨਾ ਤਹਿਤ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਜੂਨ ਸੀ। ਸੂਬਾ ਸਰਕਾਰ ਵੱਲੋਂ 1400 ਤੋਂ ਵੱਧ ਪੇਂਡੂ ਰੂਟਾਂ ਨੂੰ ਕਵਰ ਕਰਨ ਲਈ ਪਰਮਿਟ ਦੇਣ ਵਾਸਤੇ ਅਰਜ਼ੀਆਂ ਮੰਗੀਆਂ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਨਵੇਂ ਮਿੰਨੀ ਬੱਸ ਪਰਮਿਟ ਜਾਰੀ ਕਰਨ ਸਬੰਧੀ ਅਰਜ਼ੀਆਂ ਲੈਣ 'ਤੇ ਰੋਕ ਲਗਾਉਣ ਦੀ ਮੌਜੂਦਾ ਮਿੰਨੀ ਬੱਸ ਅਪਰੇਟਰਾਂ ਦੀ ਬੇਨਤੀ ਨੂੰ ਖਾਰਜ ਕਰ ਦਿੱਤਾ ਸੀ

ਇਹ ਵੀ ਪੜ੍ਹੋ : ...ਤੇ ਪੰਜਾਬ 'ਚ ਇਸ ਤਾਰੀਖ ਤੋਂ ਬਾਅਦ ਲੱਗ ਸਕਦੈ 'ਲਾਕਡਾਊਨ', ਕੈਪਟਨ ਦਾ ਐਲਾਨ
ਕੈਪਟਨ ਅਮਰਿੰਦਰ ਸਿੰਘ ਨੇ ਆਖ਼ਰੀ ਮਿਤੀ 'ਚ ਵਾਧਾ ਕਰਨ ਦਾ ਐਲਾਨ ਨੂੰ 'ਕੈਪਟਨ ਨੂੰ ਪੁੱਛੋ' ਫੇਸਬੁੱਕ ਲਾਈਵ ਸੈਸ਼ਨ ਦੌਰਾਨ ਬਠਿੰਡਾ ਦੇ ਇੱਕ ਬੇਰੋਜ਼ਗਾਰ ਨੌਜਵਾਨ ਦੇ ਸਵਾਲ ਦੇ ਜਵਾਬ ਦੌਰਾਨ ਕੀਤਾ, ਜਿਸ 'ਚ ਨੌਜਵਾਨ ਨੇ ਕਿਹਾ ਕਿ ਉਹ ਮਿੰਨੀ ਬੱਸ ਚਲਾਉਣ ਲਈ ਪਰਮਿਟ ਚਾਹੁੰਦਾ ਹੈ ਜਿਵੇਂ ਕਿ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ। ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 5000 ਮਿੰਨੀ ਬੱਸ ਪਰਮਿਟ ਜਾਰੀ ਕਰਨ ਦਾ ਐਲਾਨ ਕੀਤਾ ਸੀ, ਜਿਸ ਮੁਤਾਬਕ ਟਰਾਂਸਪੋਰਟ ਮਹਿਕਮੇ ਨੇ ਇਹ ਪਰਮਿਟ ਦੇਣ ਸਬੰਧੀ ਅਰਜ਼ੀਆਂ ਦੀ ਮੰਗ ਲਈ ਜਨਤਕ ਨੋਟਿਸ ਜਾਰੀ ਕੀਤੇ ਸਨ। ਇਸ ਪ੍ਰਕਿਰਿਆ ਦੀ ਸ਼ੁਰੂਆਤ ਮਾਰਚ, 2020 ਦੇ ਸ਼ੁਰੂ 'ਚ ਇੱਕ ਜਨਤਕ ਮੁਹਿੰਮ ਜ਼ਰੀਏ ਕੀਤੀ ਗਈ ਸੀ।
ਇਹ ਵੀ ਪੜ੍ਹੋ : ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ, 2 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ


Babita

Content Editor

Related News