ਚੜ੍ਹਦੀ ਸਵੇਰ ਅੰਮ੍ਰਿਤਸਰ ’ਚ ਵਾਪਰੀ ਵਾਰਦਾਤ, ਮਿੰਨੀ ਬੱਸ ਯੂਨੀਅਨ ਦੇ ਪ੍ਰਧਾਨ ’ਤੇ ਅਣਪਛਾਤੇ ਨੇ ਚਲਾਈਆਂ ਗੋਲੀਆਂ

07/18/2022 11:39:40 AM

ਅੰਮ੍ਰਿਤਸਰ (ਛੀਨਾ) - ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ’ਤੇ ਅੱਜ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਅਣਪਛਾਤੇ ਵਿਅਕਤੀ ਨੇ ਬੱਸ ਸਟੈਂਡ ਵਿਖੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਇਸ ਸਬੰਧ ਵਿਚ ਮਿਲੀ ਜਾਣਕਾਰੀ ਮੁਤਾਬਿਕ ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਆਪਣੀ ਗੱਡੀ ’ਤੇ ਸਵਾਰ ਹੋ ਕੇ ਬੱਸ ਸਟੈਂਡ ਪਹੁੰਚੇ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ

ਬੱਸ ਸਟੈਂਡ ਪਹੁੰਚੇ ਸਾਰ ਹੀ ਉਨ੍ਹਾਂ ’ਤੇ ਅਣਪਛਾਤੇ ਵਿਅਕਤੀ, ਜਿਸ ਨੇ ਆਪਣਾ ਮੂੰਹ ਕੱਪੜੇ ਨਾਲ ਢੱਕਿਆ ਹੋਇਆ ਸੀ, ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ’ਚ ਬਲਦੇਵ ਸਿੰਘ ਬੱਬੂ ਬੜੀ ਮੁਸ਼ਕਲ ਨਾਲ ਵਾਲ-ਵਾਲ ਬਚ ਗਏ। ਘਟਨਾ ਦੇ ਬਾਰੇ ਪਤਾ ਲੱਗਦਿਆਂ ਹੀ ਥਾਣਾ ਰਾਮ ਬਾਗ ਅਤੇ ਚੌਕੀ ਬੱਸ ਸਟੈਂਡ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ

ਨੋਟ- ਇਸ ਘਟਨਾ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News