ਫ਼ੌਜ ਦੀ ਸਿਖਲਾਈ ਦੌਰਾਨ ਹੋਏ ਧਮਾਕੇ ’ਚ ਗੰਭੀਰ ਜ਼ਖ਼ਮੀ ਜਵਾਨ ਜਗਰਾਜ ਸਿੰਘ ਹੋਇਆ ਸ਼ਹੀਦ

Tuesday, Jun 15, 2021 - 06:06 PM (IST)

ਫ਼ੌਜ ਦੀ ਸਿਖਲਾਈ ਦੌਰਾਨ ਹੋਏ ਧਮਾਕੇ ’ਚ ਗੰਭੀਰ ਜ਼ਖ਼ਮੀ ਜਵਾਨ ਜਗਰਾਜ ਸਿੰਘ ਹੋਇਆ ਸ਼ਹੀਦ

ਤਲਵੰਡੀ ਸਾਬੋ (ਮਨੀਸ਼): ਸੂਰਤਗੜ੍ਹ ’ਚ ਫੌਜ ਦੀ ਟ੍ਰੈਨਿੰਗ ਦੌਰਾਨ ਮਾਈਨਿੰਗ ਬਲਾਸਟ ਹੋਣ ਨਾਲ ਜ਼ਖ਼ਮੀ ਹੋਏ ਸਬ-ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ਦੇ ਨੌਜਵਾਨ ਜਗਰਾਜ ਸਿੰਘ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਸ਼ਹੀਦ ਹੋ ਗਏ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਵਿਧਾਇਕ ਕੰਵਰ ਸੰਧੂ ਦੀ ਗੁੰਮਸ਼ੁਦਗੀ ਦਾ ਪੋਸਟਰ ਵਾਇਰਲ

PunjabKesari

ਜਾਣਕਾਰੀ ਮੁਤਾਬਕ ਜਗਰਾਜ ਸਿੰਘ 23 ਸਿੱਖ ਰੇਜੀਮੇਂਟ ’ਚ ਟ੍ਰੇਨਿੰਗ ਕਰ ਰਿਹਾ ਸੀ।ਨੌਜਵਾਨ ਦਾ ਸਸਕਾਰ ਅੱਜ ਉਸ ਦੇ ਪਿੰਡ ’ਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸ਼ਹੀਦ ਜਗਰਾਜ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇਕ ਭੈਣ ਹੈ ਜੋ ਪੰਜਾਬ ਪੁਲਸ ’ਚ ਨੌਕਰੀ ਕਰਦੀ ਹੈ। 

ਇਹ ਵੀ ਪੜ੍ਹੋ:  ਐੱਨ. ਆਰ. ਆਈ.ਵਿਦਿਆਰਥਣ ਖ਼ੁਦਕੁਸ਼ੀ ਮਾਮਲੇ ’ਚ ਸਾਹਮਣੇ ਆਇਆ ਸੁਸਾਇਡ ਨੋਟ, ਹੋਏ ਵੱਡੇ ਖ਼ੁਲਾਸੇ


author

Shyna

Content Editor

Related News