ਨਾਜਾਇਜ਼ ਮਾਈਨਿੰਗ ਰੋਕਣ ਪਹੁੰਚੇ ਲੋਕਾਂ ''ਤੇ ਹਮਲਾ! ਸਰਕਾਰੀ ਅਫ਼ਸਰਾਂ ਮੂਹਰੇ ਗੁੰਡਾਗਰਦੀ ਦਾ ਨੰਗਾ ਨਾਚ

Wednesday, Feb 18, 2026 - 06:14 PM (IST)

ਨਾਜਾਇਜ਼ ਮਾਈਨਿੰਗ ਰੋਕਣ ਪਹੁੰਚੇ ਲੋਕਾਂ ''ਤੇ ਹਮਲਾ! ਸਰਕਾਰੀ ਅਫ਼ਸਰਾਂ ਮੂਹਰੇ ਗੁੰਡਾਗਰਦੀ ਦਾ ਨੰਗਾ ਨਾਚ

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਸਤਲੁਜ ਦਰਿਆ 'ਤੇ ਅੱਜ ਨਾਜਾਇਜ਼ ਮਾਈਨਿੰਗ ਰੋਕਣ ਲਈ ਪਹੁੰਚੇ ਇਲਾਕੇ ਦੇ ਲੋਕਾਂ 'ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਇੰਨਾ ਹੀ ਨਹੀਂ, ਕੁੱਟਮਾਰ ਕਰਨ ਵਾਲੇ ਲੋਕਾਂ ਵੱਲੋਂ ਬਜ਼ੁਰਗ ਵਿਅਕਤੀਆਂ ਦੀ ਵੀ ਕੁੱਟਮਾਰ ਕੀਤੀ ਗਈ ਜਿਸ ਕਾਰਨ ਕਈ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਸਤਲੁਜ ਦਰਿਆ ਵਿਚ ਰੇਤ ਦੀ ਮਾਈਨਿੰਗ ਕਰ ਰਹੇ ਠੇਕੇਦਾਰ ਆਪਣੇ ਕਰਮਚਾਰੀਆਂ ਸਮੇਤ ਉਥੋਂ ਟਿੱਪਰ ਅਤੇ ਮਸ਼ੀਨਾਂ ਲੈ ਕੇ ਫਰਾਰ ਹੋ ਗਏ।

ਜ਼ਿਕਰਯੋਗ ਹੈ ਕਿ ਸਤਲੁਜ ਦਰਿਆ ਵਿਚ ਪਿਛਲੇ ਕਈ ਦਿਨਾਂ ਤੋਂ ਨਾਜਾਇਜ਼ ਤਰੀਕੇ ਨਾਲ ਕੀਤੀ ਜਾ ਰਹੀ ਮਾਈਨਿੰਗ ਦੀ ਜਾਂਚ ਕਰਨ ਲਈ ਮਾਈਨਿੰਗ ਵਿਭਾਗ ਦੇ ਜੇ.ਈ. ਅਮਨ ਠਾਕੁਰ ਅਤੇ ਜੇ.ਈ. ਤਨੁਜ ਠਾਕੁਰ ਪਹੁੰਚੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਅੱਜ ਨਾਜਾਇਜ਼ ਮਾਈਨਿੰਗ ਦੀ ਜਾਂਚ ਕਰਨ ਲਈ ਇੱਥੇ ਪਹੁੰਚੀ ਹੈ। ਲੋਕਾਂ ਨੇ ਦੱਸਿਆ ਕਿ ਜੇਕਰ ਇਸ ਜਗ੍ਹਾ 'ਤੇ ਜਾਇਜ਼ ਤਰੀਕੇ ਨਾਲ ਮਾਈਨਿੰਗ ਹੋ ਰਹੀ ਹੈ ਤਾਂ ਠੇਕੇਦਾਰ ਇੱਥੋਂ ਕਿਉਂ ਭੱਜੇ ਹਨ। ਲੋਕਾਂ ਨੇ ਦੱਸਿਆ ਕਿ ਸਰਕਾਰ ਦੇ ਇਸ਼ਾਰੇ 'ਤੇ ਸਤਲੁਜ ਦਰਿਆ ਵਿਚ ਨਾਜਾਇਜ਼ ਮਾਈਨਿੰਗ ਕਰਨ ਦਾ ਕਾਰੋਬਾਰ ਧੜੱਲੇ ਨਾਲ ਚਲਾਇਆ ਜਾ ਰਿਹਾ ਹੈ। ਹਮਲਾ ਕਰਨ ਵਾਲੇ ਲੋਕਾਂ ਵੱਲੋਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੇ ਸਾਹਮਣੇ ਹੀ ਵਿਰੋਧ ਕਰਨ ਵਾਲੇ ਲੋਕਾਂ ਉੱਪਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।


author

Anmol Tagra

Content Editor

Related News