ਮੰਤਰੀ ਦੀ ਕਥਿਤ ਵੀਡੀਓ ਮਾਮਲੇ ’ਚ ਪੰਜਾਬ ਪੁਲਸ ਵਲੋਂ ਐੱਸ. ਆਈ. ਟੀ. ਦਾ ਗਠਨ

Monday, May 08, 2023 - 06:30 PM (IST)

ਮੰਤਰੀ ਦੀ ਕਥਿਤ ਵੀਡੀਓ ਮਾਮਲੇ ’ਚ ਪੰਜਾਬ ਪੁਲਸ ਵਲੋਂ ਐੱਸ. ਆਈ. ਟੀ. ਦਾ ਗਠਨ

ਚੰਡੀਗੜ੍ਹ : ਪੰਜਾਬ ਦੇ ਇਕ ਮੰਤਰੀ ਦੀ ਕਥਿਤ ਵੀਡੀਓ ਮਾਮਲੇ ਵਿਚ ਪੰਜਾਬ ਪੁਲਸ ਨੇ 3 ਮੈਂਬਰੀ ਐੱਸ. ਆਈ. ਟੀ. (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਦਾ ਗਠਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਡੀ. ਆਈ. ਜੀ. ਨਰਿੰਦਰ ਭਾਰਗਵ ਦੀ ਅਗਵਾਈ ’ਚ ਇਸ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿਚ ਪਠਾਨਕੋਟ ਅਤੇ ਗੁਰਦਾਸਪੁਰ ਦੇ ਐੱਸ. ਐੱਸ. ਪੀ. ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਤਿੰਨ ਮੈਂਬਰੀ ਐੱਸ. ਆਈ. ਟੀ. ਇਸ ਸਾਰੇ ਮਾਮਲੇ ਦੀ ਜਾਂਚ ਕਰੇਗੀ।

ਇਹ ਵੀ ਪੜ੍ਹੋ : ਜਲੰਧਰ : ਪੰਜਾਬ ਸਰਕਾਰ ਵਲੋਂ 9 ਤੇ 10 ਤਾਰੀਖ਼ ਨੂੰ ਸਕੂਲਾਂ ਤੇ ਕਾਲਜਾਂ ’ਚ ਛੁੱਟੀ ਦਾ ਐਲਾਨ

ਇਸ ਕਥਿਤ ਵੀਡੀਓ ਮਾਮਲੇ ’ਚ ਸ਼ਿਕਾਇਤਕਰਤਾ ਨੇ ਕੌਮੀ ਐੱਸ. ਸੀ. ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਐੱਸ. ਸੀ. ਕਮਿਸ਼ਨ ਨੇ ਪੰਜਾਬ ਦੇ ਮੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਨੋਟਿਸ ਜਾਰੀ ਕੀਤਾ ਸੀ। ਉਸੇ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਇਹ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਹਾਲਾਂਕਿ ਇਸ ਮਾਮਲੇ ਦੀ ਸ਼ਿਕਾਇਤ ਰਾਜਪਾਲ ਪੰਜਾਬ ਕੋਲ ਵੀ ਕੀਤੀ ਗਈ ਸੀ ਜਿਸ ’ਤੇ ਰਾਜਪਾਲ ਨੇ ਵੀ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ।

ਇਹ ਵੀ ਪੜ੍ਹੋ : ਐਕਸਾਈਜ਼ ਵਿਭਾਗ ਦਾ ਵੱਡਾ ਫ਼ੈਸਲਾ, 35 ਫ਼ੀਸਦੀ ਘਟਾਏ ਗਏ ਰਿਜ਼ਰਵ ਰੇਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News