ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਖੋਲ੍ਹੇ ਜਾਣ ਨਵੇਂ ਰਾਹ, ਮੰਤਰੀ ਅਮਨ ਅਰੋੜਾ ਨੇ ਅਫ਼ਸਰਾਂ ਨੂੰ ਦਿੱਤੇ ਇਹ ਨਿਰਦੇਸ਼

Wednesday, Feb 07, 2024 - 07:02 PM (IST)

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਖੋਲ੍ਹੇ ਜਾਣ ਨਵੇਂ ਰਾਹ, ਮੰਤਰੀ ਅਮਨ ਅਰੋੜਾ ਨੇ ਅਫ਼ਸਰਾਂ ਨੂੰ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐੱਮ. ਐੱਸ. ਡੀ. ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਨ੍ਹਾਂ ’ਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ। ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਸਬੰਧਤ ਸੂਬਿਆਂ ਦੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਸੁਝਾਅ ਲਏ ਤਾਂ ਜੋ ਇਨ੍ਹਾਂ ਕੇਂਦਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ’ਚ ਸਥਿਤ ਪੰਜ ਐੱਮ. ਐੱਸ. ਡੀ. ਸੀਜ਼. ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਐੱਮ. ਐੱਸ. ਡੀ. ਸੀਜ਼. ’ਚ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸ ਚਲਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸੂਬੇ ’ਚ ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਨਅਤੀ ਲੋੜਾਂ ਅਤੇ ਹੁਨਰਮੰਦ ਵਰਕਫੋਰਸ ਦਰਮਿਆਨ ਪਾੜੇ ਨੂੰ ਪੂਰਾ ਕਰਨ ’ਤੇ ਧਿਆਨ ਦੇਣ ਲਈ ਵੀ ਕਿਹਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਪੰਜਾਬ ’ਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਦਾ ਆਗਾਜ਼

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਰੋਜ਼ਗਾਰ ਹਾਸਲ ਕਰਨ ਦੀ ਸਮਰੱਥਾ ਨੂੰ ਹੋਰ ਵਧਾਉਣ ਦੇ ਨਾਲ-ਨਾਲ ਕਾਲਜ, ਆਈ. ਟੀ. ਆਈ. ਅਤੇ ਪੌਲੀਟੈਕਨਿਕ ਦੇ ਵਿਦਿਆਰਥੀਆਂ ਨੂੰ ਲਾਈਫ ਅਤੇ ਸਾਫ਼ਟ ਸਕਿੱਲ ਨਾਲ ਲੈਸ ਕਰਨ ਲਈ ਆਪਣੀ ਸਕਿੱਲ ਟਰੇਨਿੰਗ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਜਸਪ੍ਰੀਤ ਤਲਵਾੜ, ਡਾਇਰੈਕਟਰ ਅੰਮ੍ਰਿਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਤੋਂ ਇਲਾਵਾ ਉਦਯੋਗ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਅਧਿਕਾਰੀ ਅਤੇ ਲੈਦਰ ਸੈਕਟਰ ਸਕਿੱਲ ਕੌਂਸਲ, ਟੂਰਿਜ਼ਮ ਐਂਡ ਹਾਸਪਿਟੈਲਿਟੀ ਸਕਿੱਲ ਕੌਂਸਲ, ਇਲੈਕਟ੍ਰੋਨਿਕਸ ਸੈਕਟਰ ਸਕਿੱਲਸ ਕੌਂਸਲ ਆਫ਼ ਇੰਡੀਆ, ਵਾਟਰ ਮੈਨੇਜਮੈਂਟ ਐਂਡ ਪਲੰਬਿੰਗ ਸਕਿੱਲ ਕੌਂਸਲ, ਮੈਨੇਜਮੈਂਟ ਐਂਡ ਐਂਟਰਪ੍ਰੀਨਿਓਰਸ਼ਿਪ ਐਂਡ ਪ੍ਰੋਫੈਸ਼ਨਲ ਸਕਿੱਲ ਕੌਂਸਲ (ਐੱਮ. ਈ. ਪੀ. ਐੱਸ. ਸੀ.), ਰਬੜ, ਕੈਮੀਕਲ ਐਂਡ ਪੈਟਰੋਕੈਮੀਕਲ ਸਕਿੱਲ ਡਿਵੈਲਪਮੈਂਟ ਕੌਂਸਲ, ਕੈਪੀਟਲ ਗੁੱਡਜ਼ ਐਂਡ ਸਟ੍ਰੈਟਜਿਕ ਸਕਿੱਲ ਕੌਂਸਲ, ਬੀ. ਐੱਫ. ਐੱਸ. ਆਈ. ਸੈਕਟਰ ਸਕਿੱਲ ਕੌਂਸਲ ਆਫ਼ ਇੰਡੀਆ, ਆਈ. ਟੀ.-ਆਈ. ਟੀ. ਈ. ਐੱਸ. ਸੈਕਟਰ ਸਕਿੱਲ ਕੌਂਸਲ, ਜਲੰਧਰ ਫੋਕਲ ਪੁਆਇੰਟ ਐਕਸਟੈਂਸ਼ਨ ਇੰਡਸਟਰੀਅਲ ਐਸੋਸੀਏਸ਼ਨ, ਸਪੋਰਟਸ ਗੁੱਡਜ਼ ਮੈਨੂਫੈਕਚਰਰ ਐਂਡ ਐਕਸਪੋਰਟਰ ਐਸੋਸੀਏਸ਼ਨ, ਖੇਲ ਭਾਰਤੀ ਅਤੇ ਜਲੰਧਰ ਐੱਮ. ਐੱਸ. ਐੱਮ. ਈ. ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੀਟਿੰਗ ’ਚ ਹਾਜ਼ਰ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ ਪੀ. ਜੀ. ਆਈ. ਆਉਣ ਵਾਲੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, ਹੁਣ ਮਿਲੇਗੀ ਇਹ ਸਹੂਲਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 


author

Anuradha

Content Editor

Related News