ਮੰਤਰੀ ਅਮਨ ਅਰੋੜਾ ਨੂੰ ਮਿਲੀ ਵੱਡੀ ਰਾਹਤ, ਅਦਾਲਤ ਨੇ ਸਜ਼ਾ ''ਤੇ ਲਗਾਈ ਪੱਕੀ ਰੋਕ
Wednesday, Jan 31, 2024 - 06:43 PM (IST)
ਸੰਗਰੂਰ (ਵੈੱਬ ਡੈਸਕ)- ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਪਰਿਵਾਰਕ ਲੜਾਈ-ਝਗੜੇ ਦੇ ਮਾਮਲੇ ਵਿਚ ਸੰਗਰੂਰ ਦੀ ਅਦਾਲਤ ਨੇ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਉਤੇ ਪੱਕੀ ਰੋਕ ਲਗਾ ਦਿੱਤੀ ਹੈ। ਇਥੇ ਇਹ ਵੀ ਦੱਸ ਦੇਈਏ ਕਿ ਪਹਿਲਾਂ 31 ਦਸੰਬਰ ਤੱਕ ਰੋਕ ਲਗਾਈ ਗਈ ਸੀ। ਅਦਾਲਤ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ ਇਸ ਕੇਸ ਦਾ ਨਿਪਟਾਰਾ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਕੇਸ ਦੀ ਸੁਣਵਾਈ ਹੁਣ 3 ਮਾਰਚ ਨੂੁੰ ਰੱਖੀ ਗਈ ਹੈ। ਸੰਗਰੂਰ ਦੀ ਅਦਾਲਤ ਨੇ ਪਰਿਵਾਰਕ ਲੜਾਈ-ਝਗੜੇ ਦੇ ਮਾਮਲੇ ਵਿਚ 2 ਸਾਲ ਦੀ ਸਜ਼ਾ ਸੁਣਾਈ ਸੀ।
ਇਥੇ ਇਹ ਵੀ ਦੱਸਣਯੋਗ ਹੈ ਇਸ ਦੇ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ 26 ਜਨਵਰੀ ਨੂੰ ਝੰਡਾ ਲਹਿਰਾਉਣ ਨੂੰ ਲੈ ਕੇ ਵੀ ਸੰਗਰੂਰ ਕੋਰਟ ਨੇ 31 ਜਨਵਰੀ ਤਕ ਕਨਵਿਕੇਸ਼ਨ ਸਟੇਅ ਦਿੱਤੀ ਸੀ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਸ ਦੀ ਮਾਤਾ ਪਰਮੇਸ਼ਵਰੀ ਦੇਵੀ ਸਮੇਤ 9 ਵਿਅਕਤੀਆਂ ਨੂੰ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਗਰੋਂ ਅਰੋੜਾ ਨੇ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ਼ ਕੀਤਾ ਸੀ। ਪੰਜਾਬ-ਹਰਿਆਣਾ ਹਾਈਕੋਰਟ ਨੇ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਵਿਧਾਇਕ ਵਜੋਂ ਅਯੋਗ ਕਰਾਰ ਦਿੰਦਿਆਂ ਅੰਮ੍ਰਿਤਸਰ 'ਚ ਝੰਡਾ ਲਹਿਰਾਉਣ ਤੋਂ ਰੋਕਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਸ਼ੁਰੂ ਹੋਇਆ ਬਾਰਿਸ਼ ਦਾ ਦੌਰ, ਜਾਣੋ ਅਗਲੇ ਦਿਨਾਂ ਦਾ ਹਾਲ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।