ਮੰਤਰੀ ਅਮਨ ਅਰੋੜਾ ਨੇ 21 ਜੂਨੀਅਰ ਡਰਾਫਟਸਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Friday, Oct 21, 2022 - 08:15 PM (IST)

ਮੰਤਰੀ ਅਮਨ ਅਰੋੜਾ ਨੇ 21 ਜੂਨੀਅਰ ਡਰਾਫਟਸਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ’ਚ ਆਪਣੇ ਦਫ਼ਤਰ ਵਿਖੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਮਿਲਣ ਦੀਆਂ ਵਧਾਈਆਂ ਅਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਮਿਹਨਤ, ਲਗਨ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਇਨ੍ਹਾਂ ਦੀ ਸੌਖ ਮੁਤਾਬਕ ਨੇੜਲੇ ਸਟੇਸ਼ਨਾਂ ਉੱਤੇ ਤਾਇਨਾਤ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਸਰ ’ਚ ਵਾਪਰੀ ਵੱਡੀ ਘਟਨਾ, ਸ੍ਰੀ ਦਰਬਾਰ ਸਾਹਿਬ ਦਾ ਮਾਡਲ ਸੜਕ ’ਤੇ ਸੁੱਟ ਕੀਤੀ ਬੇਅਦਬੀ

ਉਨ੍ਹਾਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਖੁਸ਼ਹਾਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਇਲਾਵਾ 6 ਫ਼ੀਸਦੀ ਮਹਿੰਗਾਈ ਭੱਤਾ (ਡੀ. ਏ.) ਦੇਣ ਦਾ ਵੀ ਫ਼ੈਸਲਾ ਕੀਤਾ ਹੈ ਕਿਉਂਕਿ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਸੱਤ ਮਹੀਨਿਆਂ ਦੇ ਕਾਰਜਕਾਲ ਦੌਰਾਨ 18,543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।   


author

Manoj

Content Editor

Related News