ਮੰਤਰੀ ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ 'ਚ ਐੱਸ.ਡੀ.ਓਜ਼. ਤੇ ਜੇ.ਈਜ਼ ਨੂੰ ਵੰਡੇ ਨਿਯੁਕਤੀ ਪੱਤਰ

03/13/2023 9:20:20 PM

ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਮੋਹਾਲੀ ਕਲੱਬ, ਐੱਸ.ਏ.ਐੱਸ. ਨਗਰ ਵਿਖੇ 14 ਐੱਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ।

PunjabKesari

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।


Mandeep Singh

Content Editor

Related News