ਗੋਲੀਆਂ ਮਾਰ ਕਤਲ ਕੀਤੇ ਸਰਪੰਚ ਜਰਮਲ ਸਿੰਘ ਦੇ ਘਰ ਪੁੱਜੇ ਮੰਤਰੀ ਅਮਨ ਅਰੋੜਾ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Monday, Jan 05, 2026 - 02:35 PM (IST)
ਅੰਮ੍ਰਿਤਸਰ (ਰਮਨ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬੀਤੇ ਕੱਲ੍ਹ ਅੰਮ੍ਰਿਤਸਰ ਦੇ ਮੈਰਿਜ ਪੈਲਸ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕੀਤੇ ਗਏ ਸਰਪੰਚ ਜਰਮਲ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਇਸ ਮੌਕੇ ਅਮਨ ਅਰੋੜਾ ਨੇ ਦੱਸਿਆ ਕਿ ਕਾਤਲਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਭਾਵੇਂ ਉਹ ਵਿਦੇਸ਼ ਵਿੱਚ ਜਾ ਕੇ ਕਿਉਂ ਨਾ ਲੁਕ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉੱਥੇ ਹੀ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਸ ਨੂੰ ਸਖ਼ਤ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ, ਹਲਕਾ ਤਰਨ ਤਰਨ ਤੋਂ ਵਿਧਾਇਕ ਹਰਮੀਤ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਅਹੁਦੇਦਾਰਾਂ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।
ਇਹ ਵੀ ਪੜ੍ਹੋ- ਵੱਡੀ ਤਰੱਕੀ: IPS ਹਰਪ੍ਰੀਤ ਸਿੰਘ ਨੇ ਸੰਭਾਲਿਆ ਸੀ ਅੰਮ੍ਰਿਤਸਰ ਵਿਜੀਲੈਂਸ ਬਿਊਰੋ SSP ਦਾ ਚਾਰਜ, ਤੀਜੇ ਦਿਨ ਬਣੇ DIG
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
