ਜਲੰਧਰ ਦੇ BSF ਹੈੱਡਕੁਆਰਟਰ ਪੁੱਜੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਕਿਸਾਨ ਅੰਦੋਲਨ 'ਤੇ ਕਹੀਆਂ ਅਹਿਮ ਗੱਲਾਂ

Monday, Feb 12, 2024 - 05:07 PM (IST)

ਜਲੰਧਰ (ਸੋਨੂੰ)- ਦੇਸ਼ 'ਚ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੀ ਕੇਂਦਰੀ ਸਰਕਾਰ ਦੀ ਮੁਹਿੰਮ ਤਹਿਤ ਕੇਂਦਰੀ ਸੂਚਨਾ ਅਤੇ ਪ੍ਰਸਾਰਣ, ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਜਲੰਧਰ ਵਿੱਚ ਬੀ. ਐੱਸ. ਐੱਫ਼. ਹੈੱਡਕੁਆਰਟਰ ਪਹੁੰਚੇ। ਇਸ ਦੌਰਾਨ ਅਨੁਰਾਗ ਠਾਕੁਰ ਨੇ ਕਿਸਾਨਾਂ ਦੇ ਦਿੱਲੀ ਤੱਕ ਮਾਰਚ ਅਤੇ ਅਕਾਲੀ ਦਲ ਨਾਲ ਗਠਜੋੜ ਸਬੰਧੀ ਅਹਿਮ ਗੱਲਾਂ ਕਹੀਆਂ।

ਇਸ ਮੌਕੇ ਅਨੁਰਾਗ ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਲੋਕਾਂ ਦੇ ਹਿੱਤਾਂ ਬਾਰੇ ਨਹੀਂ ਸੋਚਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਵੀ ਵਾਅਦਾ ਕਰਦੇ ਹਨ, ਉਸ ਨੂੰ ਪੂਰਾ ਕਰਦੇ ਹਨ। ਉਨ੍ਹਾਂ ਨੇ ਕਿਹਾ ਸੀ ਕਿ ਉਹ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਗੇ। ਅੱਜ ਦੇਸ਼ ਵਿਚ 27 ਥਾਵਾਂ 'ਤੇ ਕੈਂਪ ਲਗਾਏ ਗਏ ਹਨ ਅਤੇ ਰੁਜ਼ਗਾਰ ਮੇਲੇ ਲਗਾਏ ਗਏ ਹਨ, ਜਿੱਥੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਅਨੁਰਾਗ ਠਾਕੁਰ ਨੇ ਕਿਹਾ ਕਿ ਕਤਰ 'ਚ ਸਾਬਕਾ ਮਲਾਹਾਂ ਨੂੰ ਸਹੀ ਸਲਾਮਤ ਦੇਸ਼ ਵਾਪਸ ਲਿਆਉਣ ਦਾ ਕੰਮ ਵੀ ਮੋਦੀ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੱਠ ਸਾਬਕਾ ਮਲਾਹ ਨੂੰ ਫਾਸੀ ਦੀ ਸਜ਼ਾ ਦਾ ਹੁਕਮ ਜਾਰੀ ਕੀਤਾ ਗਿਆ ਸੀ। 45 ਦਿਨ ਪਹਿਲਾਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਅਤੇ ਅੱਜ ਉਨ੍ਹਾਂ ਅੱਠ ਸਾਬਕਾ ਨੌ ਸੈਨਿਕਾਂ ਨੂੰ ਸੁਰੱਖਿਅਤ ਭਾਰਤ ਵਾਪਸ ਬੁਲਾ ਲਿਆ ਗਿਆ ਹੈ।

PunjabKesari

ਇਹ ਵੀ ਪੜ੍ਹੋ: ਭਾਨਾ ਸਿੱਧੂ ਜੇਲ੍ਹ 'ਚੋਂ ਹੋਇਆ ਰਿਹਾਅ

ਅਨੁਰਾਗ ਠਾਕੁਰ ਨੇ ਕਿਹਾ ਕਿ ਯੂਕਰੇਨ ਵਿੱਚ ਵੀ ਮੋਦੀ ਸਰਕਾਰ ਨੇ 27,000 ਵਿਦਿਆਰਥੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਬੁਲਾ ਲਿਆ ਸੀ। ਅਫ਼ਗਾਨਿਸਤਾਨ ਵਿੱਚ ਸਿੱਖ ਭਰਾਵਾਂ ਅਤੇ ਹੋਰ ਭਾਰਤੀਆਂ ਨੂੰ ਸੁਰੱਖਿਅਤ ਭਾਰਤ ਲਿਆਉਣ ਦਾ ਕੰਮ ਵੀ ਮੋਦੀ ਸਰਕਾਰ ਨੇ ਕੀਤਾ ਹੈ।
ਕਿਸਾਨ ਅੰਦੋਲਨ 'ਤੇ ਬੋਲਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ 2, 80,000 ਲੱਖ ਰੁਪਏ ਵੰਡੇ ਹਨ। ਦਿੱਲੀ ਤੱਕ ਕਿਸਾਨਾਂ ਦੇ ਮਾਰਚ ਬਾਰੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਜੇਕਰ ਪਿਛਲੇ 10 ਸਾਲਾਂ ਵਿੱਚ ਕਾਂਗਰਸ ਦੀ ਤੁਲਨਾ ਭਾਜਪਾ ਨਾਲ ਕਰੀਏ ਤਾਂ ਹੁਣ ਕਿਸਾਨਾਂ ਦੀ ਗੱਲ ਸੁਣੀ ਜਾ ਰਹੀ ਹੈ। ਇਸ ਤੋਂ ਇਲਾਵਾ ਮੋਦੀ ਸਰਕਾਰ ਹੈ, ਜੋ ਯੂਰੀਆ ਖਾਦ 'ਤੇ ਕਿਸਾਨਾਂ ਨੂੰ ਹਰ ਸਾਲ 3 ਲੱਖ ਰੁਪਏ ਦੀ ਸਬਸਿਡੀ ਦੇ ਰਹੀ ਹੈ।

PunjabKesari

ਮੋਦੀ ਸਰਕਾਰ ਨੇ ਵੀ ਐੱਮ. ਐੱਸ. ਪੀ.'ਤੇ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹਮੇਸ਼ਾ ਚਾਰ ਲੋਕਾਂ ਨੂੰ ਪਹਿਲ ਦਿੰਦੀ ਹੈ, ਜਿਸ ਵਿੱਚ ਸਭ ਤੋਂ ਪਹਿਲਾਂ ਗ਼ਰੀਬ, ਫਿਰ ਨੌਜਵਾਨ, ਫਿਰ ਅੰਨਦਾਤਾ ਅਤੇ ਅੰਤ ਵਿੱਚ ਮਹਿਲਾ ਸ਼ਕਤੀ ਹੈ। ਸਰਕਾਰ ਇਨ੍ਹਾਂ ਸਭ ਦਾ ਹਮੇਸ਼ਾ ਧਿਆਨ ਰੱਖਦੀ ਹੈ। ਆਗਾਮੀ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਕੋਲ ਇਕ ਹੀ ਬਦਲ ਭਾਜਪਾ ਬਚਿਆ ਹੈ। ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਦਾ ਭਰੋਸਾ ਹੁਣ ਸਿਰਫ਼ ਭਾਜਪਾ 'ਤੇ ਹੀ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਵੱਡੀ ਜਿੱਤ ਹੋਵੇਗੀ।

ਇਹ ਵੀ ਪੜ੍ਹੋ: ਮਹਿਲਾ ਰਾਖਵਾਂਕਰਨ ਜਿਸ ਦਿਨ ਲਾਗੂ ਹੋ ਗਿਆ, CM ਅਹੁਦੇ ਦੀ ਸਹੁੰ ਚੁੱਕਦੀਆਂ ਦਿਸਣਗੀਆਂ ਔਰਤਾਂ: ਅਲਕਾ ਲਾਂਬਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News