ਮੰਤਰੀ ਆਸ਼ੂ ਅਤੇ ਐੱਮ.ਪੀ. ਬਿੱਟੂ ਨੇ ਕੀਤਾ ਭੋਲੇਵਾਲ ਕਦੀਮ ਦਾ ਦੌਰਾ

08/24/2019 1:58:01 PM

ਲੁਧਿਆਣਾ (ਅਨਿਲ)— ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਭੋਲੇਵਾਲ ਕਦੀਮ 'ਚ ਪਿਛਲੇ ਦਿਨੀਂ ਸਤਲੁਜ ਦਰਿਆ 'ਚ ਆਏ ਤੇਜ਼ ਵਹਾਅ ਪਾਣੀ ਦੇ ਕਾਰਨ ਭੋਲੇਵਾਲ ਦਾ ਬੰਨ੍ਹ ਟੁੱਟ ਗਿਆ ਸੀ, ਜਿਸ ਦੇ ਕਾਰਨ ਭੋਲੇਵਾਲ ਪਿੰਡ ਦੇ ਨਾਲ ਲੱਗਦੇ ਪਿੰਡ ਹੜ੍ਹ ਦੀ ਲਪੇਟ 'ਚ ਆ ਗਏ ਸੀ। ਇੱਥੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਸੀ ਅਤੇ ਅੱਜ ਉਸ ਦੇ ਚੱਲਦਿਆਂ ਹੀ ਪੰਜਾਬ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ, ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ, ਵਿਧਾਇਕ ਸੰਜੈ ਤਲਵਾੜ ਨੇ ਭੋਲੇਵਾਲ ਦੇ ਟੁੱਟੇ ਬੰਨ੍ਹ ਦਾ ਦੌਰਾ ਕੀਤਾ ਗਿਆ।

PunjabKesariਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਹਰ ਵਿਅਕਤੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵਲੋਂ ਕੀਤੀ ਜਾਵੇਗੀ। ਉਨ੍ਹਾਂ ਨੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਜਲਦ ਤੋਂ ਜਲਦ ਬੰਨ੍ਹ ਨੂੰ ਬਣਾਇਆ ਜਾਵੇ, ਤਾਂ ਕਿ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਚੁੱਕਣੀ ਪਵੇ। ਉਨ੍ਹਾਂ ਨੇ ਅਧਿਕਾਰੀਆਂ ਦੇ ਲੋਕਾਂ ਨੂੰ ਨੁਕਸਾਨ ਦੀ ਲਿਸਟ ਬਣਾ ਕੇ ਜਲਦ ਤੋਂ ਜਲਦ ਰਾਹਤ ਸਰਕਾਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ।


Shyna

Content Editor

Related News