ਸਰਬਜੀਤ ਕੌਰ ਨਿਕਾਹ ਮਾਮਲੇ ‘ਚ ਮੰਤਰੀ ਬਲਬੀਰ ਸਿੰਘ ਨੇ SGPC 'ਤੇ ਚੁੱਕੇ ਵੱਡੇ ਸਵਾਲ
Sunday, Nov 16, 2025 - 01:57 PM (IST)
ਪਟਿਆਲਾ- ਨਾਭਾ ਦੇ ਇਤਿਹਾਸਿਕ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਰੋਹਟਾ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਰਕਿੰਗ ਦਾ ਉਦਘਾਟਨ ਕਰਨ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਪਹੁੰਚੇ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਾਕਿਸਤਾਨ ਗਈ ਸਰਬਜੀਤ ਕੌਰ ਦੇ ਨਿਕਾਹ ਦੇ ਮਾਮਲੇ ‘ਤੇ ਵੱਡਾ ਬਿਆਨ ਦਿੱਤਾ।
ਇਹ ਵੀ ਪੜ੍ਹੋ-ਪੰਜਾਬ 'ਚ ਬੁਲੇਟ ਚਾਲਕ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ ਜਾਵੇ ਇਹ ਕੰਮ
ਉਨ੍ਹਾਂ ਕਿਹਾ ਇਹ ਪਹਿਲੀ ਘਟਨਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਇੱਕ ਘਟਨਾ ਸਾਹਮਣੇ ਆਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ ਕਿ ਉਨ੍ਹਾਂ ਵੱਲੋਂ ਇਨਕੁਆਇਰੀ ਕਿਉਂ ਨਹੀਂ ਕਰਵਾਈ ਗਈ? ਇਸ 'ਤੇ ਸਿਹਤ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਇਹ ਦੱਸ ਦੇਵੇ ਕਿ ਉਨ੍ਹਾਂ ਦੀ ਕੀ ਜ਼ਿੰਮੇਵਾਰੀ ਬਣਦੀ ਹੈ, ਜਦੋਂ ਵੀ ਪੰਜਾਬ ਸਰਕਾਰ ਧਾਰਮਿਕ ਮਸਲੇ ਵਿੱਚ ਕੁਝ ਦਖ਼ਲ ਅੰਦਾਜੀ ਕਰਦੀ ਹੈ ਤਾਂ ਇਹ ਅੱਗਿਓਂ ਕਹਿ ਦਿੰਦੇ ਹਨ ਕਿ ਧਾਰਮਿਕ ਮਾਮਲੇ ਵਿੱਚ ਸਰਕਾਰ ਦਖ਼ਲ ਅੰਦਾਜ਼ੀ ਨਾ ਕਰੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ
ਮੰਤਰੀ ਨੇ ਸ਼੍ਰੋਮਣੀ ਕਮੇਟੀ ਨੂੰ ਨਸੀਹਤ ਦਿੱਤੀ ਕੀ ਸ਼੍ਰੋਮਣੀ ਕਮੇਟੀ ਪਹਿਲਾਂ ਪੰਜਾਬ ਸਰਕਾਰ ਨੂੰ ਲਿਖ ਕੇ ਭੇਜਿਆ ਕਰੇ ਕਿ ਕਿਸ -ਕਿਸ ਚੀਜ਼ ਦੀ ਇਨਕੁਆਇਰੀ ਕਰਾਉਣੀ ਹੈ, ਜਦੋਂ ਕੋਈ ਘਟਨਾ ਵਾਪਰ ਜਾਂਦੀ ਹੈ ਤਾਂ ਇਹ ਪੰਜਾਬ ਸਰਕਾਰ ਦੇ ਇਲਜ਼ਾਮ ਲਗਾਉਣ ਲੱਗ ਜਾਂਦੇ ਹਨ, ਜੋ ਕਿ ਬਹੁਤ ਮਾੜੀ ਗੱਲ ਹੈ। ਇਸ ਦੌਰਾਨ ਮੰਤਰੀ ਬਲਬੀਰ ਸਿੰਘ ਨੇ ਪੰਜਾਬ ਯੂਨੀਵਰਸਿਟੀ ਬਾਰੇ ਬੋਲਦਿਆਂ ਕਿਹਾ ਕਿ ਇਹ ਡੈਮੋਕ੍ਰੇਸੀ ਦਾ ਘਾਣ ਹੋ ਰਿਹਾ ਹੈ। ਕੇਂਦਰ ਸਰਕਾਰ ਸ਼ਰੇਆਮ ਸਾਡੇ ਨਾਲ ਧੱਕਾ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ Power Cut!
