ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਸਟੇਡੀਅਮ 'ਚ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ 'ਕੌਮੀ ਝੰਡਾ'

Friday, Aug 15, 2025 - 10:49 AM (IST)

ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਸਟੇਡੀਅਮ 'ਚ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ 'ਕੌਮੀ ਝੰਡਾ'

ਅੰਮ੍ਰਿਤਸਰ- ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ, ਗਾਂਧੀ ਗਰਾਊਂਡ 'ਚ 79ਵੇਂ ਆਜ਼ਾਦੀ ਦਿਹਾੜੇ ਮੌਕੇ ‘ਤੇ ਰਾਸ਼ਟਰੀ ਜੋਸ਼ ਅਤੇ ਦੇਸ਼ ਭਗਤੀ ਦੀਆਂ ਗੂੰਜਾਂ ਨਾਲ ਮਾਹੌਲ ਰੰਗਿਆ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਤਿਰੰਗਾ ਲਹਿਰਾਇਆ ਅਤੇ ਪੰਜਾਬ ਪੁਲਸ ਦੀਆਂ ਵੱਖ-ਵੱਖ ਟੀਮਾਂ ਦੇ ਟੁਕੜੀਆਂ ਵੱਲੋਂ ਪੇਸ਼ ਕੀਤੀ ਸਲਾਮੀ ਕਬੂਲ ਕੀਤੀ। ਇਸ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰਦਰਸ਼ਨ, ਭੰਗੜੇ ਅਤੇ ਦੇਸ਼ ਭਗਤੀ ਗੀਤਾਂ ਨਾਲ ਦਰਸ਼ਕਾਂ ਨੂੰ ਮੋਹ ਲਿਆ ਗਿਆ। ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਝੰਡੇ ਦੇ ਲਹਿਰਾਉਣ ਨਾਲ ਹੋਈ, ਜਿਸ ਤੋਂ ਬਾਅਦ ਪੁਲਸ ਜਵਾਨਾਂ ਦੀ ਸ਼ਾਨਦਾਰ ਪਰੇਡ ਹੋਈ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਭਾਰਤੀ ਏਕਤਾ, ਪੰਜਾਬੀ ਸੱਭਿਆਚਾਰ ਅਤੇ ਆਜ਼ਾਦੀ ਸੰਘਰਸ਼ ‘ਤੇ ਆਧਾਰਿਤ ਪ੍ਰੋਗਰਾਮ ਪੇਸ਼ ਕੀਤੇ ਗਏ।

ਇਹ ਵੀ ਪੜ੍ਹੋ- ਫਿਰੋਜ਼ਪੁਰ ‘ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ 'ਤਿਰੰਗਾ', ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸਮਾਜਿਕ ਤੇ ਆਰਥਿਕ ਖੁਸ਼ਹਾਲੀ

ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਆਜ਼ਾਦੀ ਸਿਰਫ਼ ਇੱਕ ਇਤਿਹਾਸਕ ਮਿਤੀ ਨਹੀਂ, ਸਗੋਂ ਜੀਵਨ ਦੇ ਹਰ ਖੇਤਰ ਵਿੱਚ ਸੁਤੰਤਰਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਸਾਡੇ ਆਜ਼ਾਦੀ ਦੇ ਸੂਰਮਿਆਂ ਨੇ ਕਾਲੇ ਪਾਣੀ ਦੀ ਸਜ਼ਾ, ਜੇਲ੍ਹਾਂ ਅਤੇ ਫਾਂਸੀਆਂ ਦਾ ਸਾਹਮਣਾ ਕਰਕੇ ਸਾਨੂੰ ਰਾਜਨੀਤਿਕ ਆਜ਼ਾਦੀ ਦਿਵਾਈ, ਉਸੇ ਤਰ੍ਹਾਂ ਅੱਜ ਦੀ ਦੇਸ਼ ਭਗਤੀ ਦਾ ਮਤਲਬ ਹੈ ਆਰਥਿਕ, ਸਮਾਜਿਕ ਅਤੇ ਵਿਚਾਰਾਂ ਦੀ ਆਜ਼ਾਦੀ।

ਇਹ ਵੀ ਪੜ੍ਹੋ- ਪੰਜਾਬ Weather Update, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ

ਉਨ੍ਹਾਂ ਨੇ ਸਮਝਾਇਆ ਕਿ ਆਰਥਿਕ ਆਜ਼ਾਦੀ ਦਾ ਮਤਲਬ ਹੈ ਕਿ ਹਰ ਬੱਚੇ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੀ ਸਹੂਲਤ, ਭਾਵੇਂ ਉਹ ਕਿਸੇ ਵੀ ਧਰਮ ਜਾਂ ਜਾਤ ਨਾਲ ਸੰਬੰਧਿਤ ਹੋਵੇ। ਗਰੀਬੀ ਦੀ ਰੇਖਾ ਤੋਂ ਹੇਠਾਂ ਜਾਂ ਉੱਪਰ ਹੋਣ ਤੋਂ ਬਿਨਾਂ, ਹਰ ਬੱਚਾ ਪੜ੍ਹਿਆ ਲਿਖਿਆ ਹੋਵੇ ਅਤੇ ਰੁਜ਼ਗਾਰ ਪ੍ਰਾਪਤ ਕਰੇ, ਇਹੀ ਅਸਲ ਖੁਸ਼ਹਾਲੀ ਹੈ। ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਅੱਗੇ ਬੋਲਦਿਆਂ ਕਿਹਾ ਕਿ ਬਿਮਾਰੀ, ਗੰਦਗੀ ਅਤੇ ਬੇਰੁਜ਼ਗਾਰੀ ਤੋਂ ਮੁਕਤੀ ਵੀ ਆਜ਼ਾਦੀ ਦਾ ਅਹਿਮ ਹਿੱਸਾ ਹੈ। ਜਦੋਂ ਸ਼ਹਿਰਾਂ ਵਿੱਚ ਸਾਰੀਆਂ ਆਧੁਨਿਕ ਸਹੂਲਤਾਂ ਹੋਣ, ਲੋਕਾਂ ਨੂੰ ਸਿਹਤਮੰਦ ਜੀਵਨ ਮਿਲੇ ਅਤੇ ਸਮਾਜ ਵਿੱਚ ਭੇਦਭਾਵ ਨਾ ਰਹੇ, ਤਦ ਹੀ ਅਸੀਂ ਸੱਚਮੁੱਚ ਆਜ਼ਾਦ ਹੋਏ ਕਹਿ ਸਕਦੇ ਹਾਂ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ

ਉਨ੍ਹਾਂ ਅੱਗੇ ਕਿਹਾ ਕਿ ਕੈਬਨਟ ਮੰਤਰੀ ਨੇ ਪੰਜਾਬ ਨੂੰ ਨਸ਼ਾ ਮੁਕਤ, ਪੜ੍ਹਿਆ-ਲਿਖਿਆ ਅਤੇ ਉਦਯੋਗਿਕ ਰਾਜ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੇ ਮੁਤਾਬਕ, ਜੇ ਸਾਰੇ ਧਰਮ, ਭਾਸ਼ਾਵਾਂ ਅਤੇ ਖੇਤਰਾਂ ਦੇ ਲੋਕ ਇਕੱਠੇ ਹੋ ਕੇ ਕੰਮ ਕਰਨ ਤਾਂ ਸਾਡੇ ਰਾਜ ਤੇ ਦੇਸ਼ ਨੂੰ ਦੁਨੀਆ ਦਾ ਨੰਬਰ ਵਨ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਨੇ ਗੁਰੂ ਸਾਹਿਬਾਨ ਦੀ ਸਰਬੱਤ ਦੇ ਭਲੇ ਦੀ ਸਿੱਖਿਆ ਨੂੰ ਯਾਦ ਕਰਦੇ ਹੋਏ ਕਿਹਾ ਕਿ ਆਪਸੀ ਮੇਲ-ਮਿਲਾਪ ਅਤੇ ਪਿਆਰ ਨਾਲ ਹੀ ਪੰਜਾਬ ਖੁਸ਼ਹਾਲ ਬਣ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News