ਜਲੰਧਰ ''ਚ ਖੁੱਲ੍ਹੇਗਾ ਪੰਜਾਬ ਦਾ ਪਹਿਲਾ ਵਰਕਿੰਗ ਵੂਮੈਨ ਹੋਸਟਲ, ਮੰਤਰੀ ਡਾ. ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

06/12/2023 4:18:39 PM

ਜਲੰਧਰ (ਧਵਨ)– ਪੰਜਾਬ ਦੇ ਮਹਿਲਾ, ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ ਸਹੂਲਤਾਂ ਭਰੀ ਰਿਹਾਇਸ਼ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਲੰਧਰ ਦੇ ਗਾਂਧੀ ਵਨਿਤਾ ਆਸ਼ਰਮ ’ਚ ਆਪਣੀ ਤਰ੍ਹਾਂ ਦੇ ਪਹਿਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਹੋਸਟਲ ’ਤੇ 2.17 ਕਰੋੜ ਰੁਪਏ ਦੀ ਰਕਮ ਖਰਚ ਹੋਵੇਗੀ, ਜਿਸ ’ਚ 100 ਔਰਤਾਂ ਦੇ ਰਹਿਣ ਦੀ ਵਿਵਸਥਾ ਦੇ ਨਾਲ-ਨਾਲ ਛੋਟੇ ਬੱਚਿਆਂ ਦੀ ਦੇਖਭਾਲ ਲਈ ਕ੍ਰੈਚ ਦਾ ਪ੍ਰਬੰਧ ਵੀ ਹੋਵੇਗਾ। ਆਸ਼ਰਮ ’ਚ ਨੀਂਹ ਪੱਥਰ ਰੱਖਣ ਦੇ ਮੌਕੇ ’ਤੇ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਕੰਮਕਾਜੀ ਔਰਤਾਂ ਲਈ ਹੋਸਟਲ ਦੀ ਵੀ ਯੋਜਨਾ ਇਕ ਹੈ। ਇਸੇ ਯੋਜਨਾ ਅਧੀਨ ਪੰਜਾਬ ਸਰਕਾਰ ਵੱਖ-ਵੱਖ ਸ਼ਹਿਰਾਂ ’ਚ ਵਰਕਿੰਗ ਵੂਮੈਨ ਹੋਸਟਲ ਬਣਾਉਣ ਦੀ ਯੋਜਨਾ ਬਣਾ ਰਹੀ ਹੈ, ਜਿਸ ਦੀ ਸ਼ੁਰੂਆਤ ਬੀਤੇ ਦਿਨ ਜਲੰਧਰ ਤੋਂ ਕੀਤੀ ਗਈ ਹੈ।

ਇਨ੍ਹਾਂ ਹੋਸਟਲਾਂ ’ਚ ਜਿੱਥੇ 100 ਕੰਮਕਾਜੀ ਔਰਤਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ, ਉਥੇ ਹੋਸਟਲ ’ਚ ਕ੍ਰੈੱਚ ਵੀ ਖੋਲ੍ਹੇ ਜਾਣਗੇ ਤਾਂ ਕਿ ਔਰਤਾਂ ਆਪਣੇ ਛੋਟੇ ਬੱਚਿਆਂ ਨੂੰ ਕ੍ਰੈਚ ’ਚ ਛੱਡ ਕੇ ਬਿਨਾਂ ਚਿੰਤਾ ਆਪਣੇ ਕੰਮ ’ਤੇ ਜਾ ਸਕਣਗੀਆਂ। ਕੈਬਨਿਟ ਮੰਤਰੀ ਨੇ ਇਸ ਯੋਜਨਾ ਨੂੰ ਔਰਤ ਸਸ਼ਕਤੀਕਰਨ ਦੀ ਦਿਸ਼ਾ ’ਚ ਵੱਡਾ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ’ਚ ਆਤਮ ਸਨਮਾਨ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸੁਰੱਖਿਅਤ ਮਾਹੌਲ ਦੇਣ ’ਚ ਮਦਦ ਕਰੇਦੀ।

ਇਹ ਵੀ ਪੜ੍ਹੋ-ਜਲੰਧਰ ਵਿਖੇ ਵੰਡਰਲੈਂਡ 'ਚ ਵਾਪਰਿਆ ਵੱਡਾ ਹਾਦਸਾ, 12 ਸਾਲਾ ਕੁੜੀ ਦੀ ਹੋਈ ਮੌਤ, ਮਚੀ ਹਫ਼ੜਾ-ਦਫ਼ੜੀ

ਹੋਸਟਲ ਦੀ ਸਹੂਲਤ ਕੰਮਕਾਜੀ ਔਰਤਾਂ ਜੋ ਇਕੱਲੀ, ਵਿਧਵਾ, ਤਲਾਕਸ਼ੁਦਾ ਵਿਆਹੁਤਾ ਆਦਿ ਲੈ ਸਕਦੀਆਂ ਹਨ ਬਸ਼ਰਤੇ ਉਨ੍ਹਾਂ ਦੇ ਪਤੀ ਜਾਂ ਨੇੜਲੇ ਪਰਿਵਾਰ ਉਸ ਸ਼ਹਿਰ/ਖੇਤਰ ’ਚ ਨਾ ਰਹਿੰਦੇ ਹੋਣ। ਇਸ ਤੋਂ ਇਲਾਵਾ ਸਮਾਜ ਦੇ ਪਿੱਛੜੇ ਵਰਗ ਦੀਆਂ ਔਰਤਾਂ ਅਤੇ ਅਪਾਹਿਜਾਂ ਨੂੰ ਵਿਸ਼ੇਸ਼ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਹਾ ਕਿ ਜੇਕਰ ਕੰਮਕਾਜੀ ਔਰਤਾਂ ਨੂੰ ਇਸ ਤਰ੍ਹਾਂ ਦੇ ਹੋਸਟਲਾਂ ਦੀ ਸਹੂਲਤ ਮਿਲ ਜਾਏ ਤਾਂ ਉਹ ਘਰ ਤੋਂ ਬਾਹਰ ਵੱਡੇ ਸ਼ਹਿਰਾਂ ’ਚ ਕੰਮ ਕਰਨ ਜਾਂ ਨੌਕਰੀ ਪਾਉਣ ਤੋਂ ਨਹੀਂ ਝਿਜਕਣਗੀਆਂ, ਜਿਸ ਨਾਲ ਔਰਤਾਂ ਦੇ ਵਿਕਾਸ ਦੇ ਨਾਲ-ਨਾਲ ਪੰਜਾਬ ਦਾ ਵੀ ਵਿਕਾਸ ਹੋਵੇਗਾ। ਇਸ ਮੌਕੇ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਿਭਾਗ ਦੀ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਐੱਸ. ਡੀ. ਐੱਮ. ਬਲਬੀਰ ਰਾਜ ਸਿੰਘ, ਉੱਚ ਅਧਿਕਾਰੀ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਮਨਜਿੰਦਰ ਸਿੰਘ ਸਣੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ- ASI ਵੱਲੋਂ 33 ਲੱਖ ਖ਼ਰਚ ਕੇ ਕੈਨੇਡਾ ਭੇਜੀ ਨੂੰਹ ਨੇ ਵਿਖਾਇਆ ਅਸਲੀ ਰੰਗ, ਪਤੀ ਨੂੰ ਬੁਲਾ ਚਾੜ੍ਹਿਆ ਹੈਰਾਨੀਜਨਕ ਚੰਨ੍ਹ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

shivani attri

This news is Content Editor shivani attri