ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ, ਦਿੱਤੇ ਇਹ ਹੁਕਮ
Friday, Nov 10, 2023 - 10:53 AM (IST)
ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਹ ਬੁੱਧਵਾਰ ਪੰਜਾਬ ਦੇ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨਾਂ ਅਤੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰ ਰਹੇ ਸਨ, ਜਿਸ ਵਿੱਚ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਦਾਇਤਾਂ ਦਿੱਤੀਆਂ ਹਨ ਕਿ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਮੂਹ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨਾਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚੇਅਰਮੈਨਾਂ ਅਤੇ ਅਧਿਕਾਰੀਆਂ ਨੂੰ ਆਪੋ-ਆਪਣੇ ਸ਼ਹਿਰਾਂ ਵਿੱਚ ਵਿਕਾਸ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ ਗਿਆ ਹੈ। ਵਿਕਾਸ ਕਾਰਜਾਂ ਦੀ ਸ਼ਹਿਰਾਂ ਅਨੁਸਾਰ ਸਮੀਖਿਆ ਕੀਤੀ ਜਾਵੇਗੀ ਕਿਉਂਕਿ ਸ਼ਹਿਰਾਂ ਵਿੱਚ ਹੋਏ ਕੰਮਾਂ ਦੀ ਮੁਕੰਮਲ ਰਿਪੋਰਟ ਮੁੱਖ ਮੰਤਰੀ ਨੂੰ ਦਿੱਤੀ ਜਾਣੀ ਹੈ।
ਇਹ ਵੀ ਪੜ੍ਹੋ: ਕੈਨੇਡਾ ਦਾ ਕਹਿ ਪਤਨੀ ਤੋਂ ਠੱਗੇ ਲੱਖਾਂ ਰੁਪਏ, ਪਹਿਲਾਂ ਕਰਵਾਇਆ ਗਰਭਪਾਤ ਫਿਰ ਰਚੀ ਕਿਡਨੈਪਿੰਗ ਦੀ ਸਾਜਿਸ਼
ਉਨ੍ਹਾਂ ਕਿਹਾ ਕਿ ਇਸ ਵੇਲੇ ਮੁੱਖ ਮੰਤਰੀ ਨੇ ਆਪਣਾ ਪੂਰਾ ਧਿਆਨ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ’ਤੇ ਕੇਂਦਰਿਤ ਕੀਤਾ ਹੋਇਆ ਹੈ। ਅਗਲੇ 2-3 ਮਹੀਨਿਆਂ ’ਚ ਸ਼ਹਿਰਾਂ ਦੀ ਹਾਲਤ ਵਿੱਚ ਵੱਡਾ ਸੁਧਾਰ ਵੇਖਣ ਨੂੰ ਮਿਲੇਗਾ ਕਿਉਂਕਿ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇ ਰਹੀ ਹੈ। ਮਾਨ ਸਰਕਾਰ ਮਾਸਟਰ ਪਲਾਨ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਵਿਕਾਸ ਕਰਨਾ ਚਾਹੁੰਦੀ ਹੈ। ਇਸ ਵਿੱਚ ਸਾਰੀਆਂ ਸਰਕਾਰੀ ਏਜੰਸੀਆਂ ਨਾਲ ਤਾਲਮੇਲ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਰਕਾਰੀ ਪੱਧਰ ’ਤੇ ਤਾਲਮੇਲ ਕਾਇਮ ਕੀਤਾ ਜਾ ਰਿਹਾ ਹੈ। ਸਰਕਾਰ ਇਹ ਯਕੀਨੀ ਬਣਾਏਗੀ ਕਿ ਸੜਕਾਂ ਨੂੰ ਵਾਰ-ਵਾਰ ਤੋੜਣ ਨਾ ਦਿੱਤਾ ਜਾਵੇ। ਸ਼ਹਿਰਾਂ ਵਿੱਚ ਇੱਕ ਵਾਰ ਸੜਕਾਂ ਬਣ ਜਾਣ ਤੋਂ ਬਾਅਦ ਉਨ੍ਹਾਂ ਨੂੰ ਕੁਝ ਤੈਅ ਸਮੇਂ ਤੱਕ ਤੋੜਿਆ ਨਹੀਂ ਜਾਣਾ ਚਾਹੀਦਾ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਗੰਨ ਪੁਆਇੰਟ 'ਤੇ ਕਿਡਨੈਪ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711