ਮੋਗਾ 'ਚ ਗਣਤੰਤਰ ਦਿਵਸ ਮੌਕੇ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ

01/26/2024 12:52:35 PM

ਮੋਗਾ- ਅੱਜ ਦੇਸ਼ ਭਰ ਵਿੱਚ 75ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਲੁਧਿਆਣਾ ਵਿੱਚ ਸੂਬਾ ਪੱਧਰ 'ਤੇ ਇਹ ਦਿਹਾੜਾ ਮਨਾਇਆ ਗਿਆ, ਜਿੱਥੇ ਮੁੱਖ ਮੰਤਰੀ ਭਗਵਤ ਸਿੰਘ ਮਾਨ ਨੇ ਤਿਰੰਗਾ ਲਹਿਰਾਇਆ। ਜੇਕਰ ਗੱਲ ਕਰੀਏ ਮੋਗਾ ਦੀ ਤਾਂ ਮੋਗਾ ਵਿਚ 75ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਕੈਬਨਿਟ ਦੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਨੇ ਤਿਰੰਗਾ ਲਹਿਰਾਇਆ ਅਤੇ ਪੰਜਾਬ ਵਾਸੀਆਂ ਨੂੰ ਸੰਦੇਸ਼ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਸੰਬੋਧਨ ਵਿਚ ਸਰਕਾਰ ਦੀਆਂ ਪ੍ਰਪਤੀਆਂ ਬਾਰੇ ਵੀ ਜ਼ਿਕਰ ਕੀਤਾ ਗਿਆ। ਇਸ ਦੋਰਾਨ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਵੀ ਕੱਢੀਆਂ ਗਈਆਂ ਅਤੇ ਕੈਬਨਿਟ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ। ਇਸ ਦੇ ਨਾਲ ਹੀ ਉਨ੍ਹਾਂ ਪੂਰੇ ਦੇਸ਼ ਵਾਸੀਆਂ ਨੂੰ ਅੱਜ ਦੇ ਦਿਨ ਦੀ ਵਧਾਈ ਦਿੱਤੀ ਗਈ।

ਇਸ ਮੌਕੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸ. ਐੱਸ. ਪੀ. ਵਿਵੇਕ ਸ਼ੀਲ ਸੋਨੀ ਅਤੇ ਸਮੂਹ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਮੰਤਰੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਜਿੱਥੇ ਐੱਨ. ਸੀ. ਸੀ. ਕੈਡਟੋ ਅਤੇ ਸਕੂਲੀ ਬੱਚਿਆਂ ਨੇ ਪਰੇਡ ਵਿੱਚ ਭਾਗ ਲਿਆ, ਉੱਥੇ ਹੀ ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਮਾਨਸਾ 'ਚ ਕੈਬਨਿਟ ਮੰਤਰੀ ਜਿੰਪਾ ਨੇ ਲਹਿਰਾਇਆ 'ਤਿਰੰਗਾ'

ਇਸ ਮੌਕੇ ਹਲਕਾ ਚਾਰੇ ਵਿਧਾਨ ਸਭਾ ਹਲਕਾ ਦੇ ਵਿਧਾਇਕ, ਸੈਸ਼ਨ ਜੱਜ ਅਤੁਲ ਕਸਾਨਾ ਤੋਂ ਇਲਾਵਾ ਸਮੂਹ ਰਾਜਨੀਤਿਕ ਅਤੇ ਸ. ਸਮਾਜ ਸੇਵੀ ਸੰਸਥਾਵਾਂ ਹਾਜ਼ਰ ਸਨ। ਇਸ ਮੌਕੇ ਬਲਕਾਰ ਸਿੰਘ ਸਿੱਧੂ ਨੇ ਪੰਜਾਬ ਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ।

 

 

ਇਹ ਵੀ ਪੜ੍ਹੋ : ਸਿੱਧੂ ਨੂੰ ਲੈ ਕੇ ਕਾਟੋ-ਕਲੇਸ਼ ਜਾਰੀ, ਬਾਜਵਾ ਬੋਲੇ, ਅੰਗੂਠਾ ਜ਼ਹਿਰ ਨਾਲ ਭਰ ਜਾਵੇ ਤਾਂ ਕੱਟ ਦੇਣਾ ਚਾਹੀਦੈ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

shivani attri

This news is Content Editor shivani attri