ਮੰਤਰੀ ਬਲਕਾਰ ਸਿੰਘ ਨੇ 142.12 ਲੱਖ ਦੇ ਸੀਵਰੇਜ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

Tuesday, Dec 12, 2023 - 08:52 PM (IST)

ਮੰਤਰੀ ਬਲਕਾਰ ਸਿੰਘ ਨੇ 142.12 ਲੱਖ ਦੇ ਸੀਵਰੇਜ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਕਰਤਾਰਪੁਰ, (ਸਾਹਨੀ)- ਹਲਕਾ ਕਰਤਾਰਪੁਰ ਦੀ ਮੁਢਲੀਆਂ ਲੋੜਾ ਦੀ ਪੂਰਤੀ ਅਤੇ ਪਿੰਡਾ ਵਿੱਚ ਸ਼ਹਿਰੀ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਹਲਕਾ ਕਰਤਾਰਪੁਰ ਦੇ ਪਿੰਡ ਨੂਰਪੁਰ ਕਲੋਨੀ, ਸ਼ੇਖੇ ਅਤੇ ਮੁਬਾਰਕਪੁਰ ਇਲਾਕਿਆਂ ਵਿੱਚ 142.12 ਲੱਖ ਰੁਪਏ ਦੀ ਲਾਗਤ ਵਾਲੇ ਦੋ ਸੀਵਰੇਜ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ।

ਕੈਬਨਿਟ ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੂਰਪੁਰ ਕਲੋਨੀ ਵਿੱਚ 200 ਐੱਮ.ਐੱਮ. ਦੀਆਂ 1500 ਮੀਟਰ ਅਤੇ 250 ਐੱਮ.ਐੱਮ. ਦੀਆਂ 171 ਮੀਟਰ ਨਵੀਆਂ ਸੀਵਰੇਜ ਲਾਈਨਾਂ ਵਿਛਾਈਆਂ ਜਾਣਗੀਆਂ ਅਤੇ ਘਰਾਂ ਦੇ ਕੁਨੈਕਸ਼ਨ ਵੀ ਲਾਈਨਾਂ ਨਾਲ ਜੋੜੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਲਾਕੇ ਦੇ 5000 ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ’ਤੇ ਕੁੱਲ 102.96 ਲੱਖ ਰੁਪਏ ਦੀ ਲਾਗਤ ਆਵੇਗੀ ਹੈ।

ਮੰਤਰੀ ਨੇ ਕਿਹਾ ਕਿ ਸ਼ੇਖੇ ਅਤੇ ਮੁਬਾਰਕਪੁਰ ਖੇਤਰਾਂ ਵਿੱਚ 200 ਐੱਮ.ਐੱਮ. ਦੀ 880 ਮੀਟਰ ਦੀ ਨਵੀਂ ਸੀਵਰੇਜ ਲਾਈਨ ਵਿਛਾਈ ਜਾਵੇਗੀ, ਜਿਸ ਦੇ ਲਈ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ 39.16 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਸਦਕਾ ਸੀਵਰੇਜ ਦੀ ਸਮੱਸਿਆ ਹੱਲ ਹੋਵੇਗੀ ਅਤੇ 4000 ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ 24 ਘੰਟੇ ਕੰਮ ਕਰ ਰਹੀ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਪਹਿਲੀ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ‘ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ, ਜਿਨ੍ਹਾਂ ਵਿੱਚ 600 ਯੂਨਿਟ ਬਿਜਲੀ ਮੁਆਫੀ, ਇੱਕ ਵਿਧਾਇਕ-ਇੱਕ ਪੈਨਸ਼ਨ, 664 ਆਮ ਆਦਮੀ ਕਲੀਨਿਕ, ਮੁਖ ਮੰਤਰੀ ਤੀਰਥ ਯਾਤਰਾ ਸਕੀਮ, ‘ਸਰਕਾਰ, ਤੁਹਾਡੇ ਦੁਆਰ‘ ਜਾਂ ਲੋਕਾਂ ਦੀਆਂ ਬਰੂਹਾਂ ’ਤੇ 43 ਸਰਕਾਰੀ ਸੇਵਾਵਾਂ (ਹੈਲਪਲਾਈਨ 1076) ਅਤੇ 40000 ਸਰਕਾਰੀ ਨੌਕਰੀਆਂ ਦੇਣਾ ਸ਼ਾਮਲ ਹੈ। 


author

Rakesh

Content Editor

Related News