ਮੰਤਰੀ ਬਲਕਾਰ ਸਿੰਘ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੂੰ ਮਿਲੇ
Wednesday, Nov 15, 2023 - 10:23 AM (IST)
ਜਲੰਧਰ (ਧਵਨ)–ਪੰਜਾਬ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵੱਖ-ਵੱਖ ਤਿਓਹਾਰਾਂ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਕੈਬਨਿਟ ਮੰਤਰੀ ਆਪਣੇ ਕੁਝ ਸਾਥੀਆਂ ਦੇ ਨਾਲ ਡੇਰਾ ਸੱਚਖੰਡ ਬੱਲਾਂ ’ਚ ਪਹੁੰਚੇ ਸਨ ਅਤੇ ਕੁਝ ਸਮੇਂ ਤੱਕ ਉਹ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਕੋਲ ਬੈਠੇ ਰਹੇ।
ਉਨ੍ਹਾਂ ਕਿਹਾ ਕਿ ਸੰਤ ਨਿਰੰਜਨ ਦਾਸ ਜੀ ਮਹਾਰਾਜ ਨਾਲ ਮੁਲਾਕਾਤ ਕਰਕੇ ਅਧਿਆਤਮਿਕ ਤੌਰ ’ਤੇ ਜੋ ਸ਼ਾਂਤੀ ਮਹਿਸੂਸ ਹੋਈ ਹੈ, ਉਸ ਦਾ ਵਰਣਨ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ ਅਤੇ ਮਹਾਪੁਰਸ਼ਾਂ ਦੀ ਧਰਤੀ ਹੈ ਅਤੇ ਪੰਜਾਬ ਹਮੇਸ਼ਾ ਅੱਗੇ ਵਧ ਕੇ ਦੇਸ਼ ਨੂੰ ਇਕ ਨਵਾਂ ਰਾਹ ਦਿਖਾਇਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ
ਗੁਰੂਆਂ, ਸੰਤਾਂ-ਮਹਾਪੁਰਸ਼ਾਂ ਨੇ ਹਮੇਸ਼ਾ ਹੀ ਲੋਕਾਂ ਨੂੰ ਸਹੀ ਰਾਹ ’ਤੇ ਚੱਲਣ ਅਤੇ ਧਰਮ ਦਾ ਮਾਰਗ ਅਪਨਾਉਣ ਦੀ ਪ੍ਰੇਰਣਾ ਦਿੱਤੀ ਹੈ। ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਧਰਮ ਦੀ ਰਾਹ ’ਤੇ ਚੱਲ ਕੇ ਹੀ ਮਨੁੱਖ ਦਾ ਭਲਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਸਮਾਜ ਦੇ ਸਾਰੇ ਵਰਗਾਂ ਨੇ ਮਿਲ ਕੇ ਦੀਵਾਲੀ ਅਤੇ ਹੋਰ ਤਿਓਹਾਰ ਮਨਾਏ ਹਨ, ਉਸ ਨਾਲ ਸਾਡੀ ਏਕਤਾ ਹੋਰ ਮਜ਼ਬੂਤ ਹੋਈ ਹੈ।
ਇਹ ਵੀ ਪੜ੍ਹੋ: ਭਾਈ-ਦੂਜ ਤੋਂ ਪਹਿਲਾਂ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ, ਮੰਜ਼ਰ ਵੇਖ ਸਹਿਮੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711