ਮੰਤਰੀ ਬਲਕਾਰ ਸਿੰਘ ਨੇ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

11/08/2023 11:41:50 AM

ਜਲੰਧਰ/ਸੁਲਤਾਨਪੁਰ ਲੋਧੀ (ਧਵਨ)- ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਅਧੀਨ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਕਿਹਾ ਤਾਂ ਜੋ ਇਸ ਨੂੰ ਜਲਦੀ ਪੂਰਾ ਕੀਤਾ ਜਾ ਸਕੇ।

ਸੁਲਤਾਨਪੁਰ ਲੋਧੀ ’ਚ ਸੀ. ਸੀ. ਟੀ. ਵੀ. ਕੈਮਰੇ ਲਾਉਣ ਦੇ ਪ੍ਰਾਜੈਕਟ ਦੀ ਸਮੀਖਿਆ ਦੌਰਾਨ ਦੱਸਿਆ ਗਿਆ ਕਿ ਇਹ ਪ੍ਰਾਜੈਕਟ ਦਸੰਬਰ ਦੇ ਆਖਰੀ ਹਫ਼ਤੇ ਤੱਕ ਮੁਕੰਮਲ ਹੋ ਜਾਵੇਗਾ, ਜਿਸ ਨਾਲ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਸ਼ਹਿਰ ’ਚ ਅਤਿ-ਆਧੁਨਿਕ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਪਿੰਡ ਬਾਬਾ ਨਾਨਕ ਪ੍ਰਾਜੈਕਟ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਤੇ ਇਤਿਹਾਸਕ ਗੁ. ਸਾਹਿਬ ਨੂੰ ਜਾਣ ਵਾਲੀ ਸੜਕ ਨੂੰ ਇਕਸਾਰ ਦਿੱਖ ਦੇਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਲਾਈਵ ਸਟ੍ਰੀਮਿੰਗ ਦੌਰਾਨ ਰੇਡੀਓ ਜਰਨਲਿਸਟ ਦਾ ਗੋਲ਼ੀ ਮਾਰ ਕੇ ਕਤਲ, ਗੋਲ਼ੀ ਬੁੱਲ੍ਹ ’ਤੇ ਲੱਗ ਸਿਰ ਤੋਂ ਹੋਈ ਪਾਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਭਾਰੀ ਗਿਣਤੀ ਦੇ ਮੱਦੇਨਜ਼ਰ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੁਲਤਾਨਪੁਰ ਲੋਧੀ ਨੂੰ ਜਾਣ ਵਾਲੀਆਂ ਸੜਕਾਂ ਦੀ ਹਾਲਤ ਦਾ ਜਾਇਜ਼ਾ ਲੈਣ ਤੇ ਲੋੜੀਂਦੀ ਮੁਰੰਮਤ ਆਦਿ ਨੂੰ ਯਕੀਨੀ ਬਣਾਉਣ। ਉਨ੍ਹਾਂ ਸੁਲਤਾਨਪੁਰ ਲੋਧੀ ’ਚ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਸਪਲਾਈ ਤੇ ਸੀਵਰੇਜ ਸਿਸਟਮ, ਸੂਰਜੀ ਊਰਜਾ ਲਈ ਬੁਨਿਆਦੀ ਢਾਂਚੇ ਦੀ ਸਥਾਪਨਾ, ਕਿਲਾ ਸਰਾਏ ਦੀ ਸਾਂਭ-ਸੰਭਾਲ, ਕਾਲੀ ਵੇਈਂ ਦੇ ਕੰਡਿਆਂ ਨੂੰ ਮਜ਼ਬੂਤ ​​ਕਰਨ ਲਈ ਸ਼ਹਿਰ ’ਚ ਬਣਾਏ ਜਾਣ ਵਾਲੇ ਸਮਾਰਟ ਪਾਰਕ ਬਾਰੇ ਵੀ ਦੱਸਿਆ। ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ਵਾਇਆ ਫੱਤੂਢੀਂਗਾ ਫੋਰ ਲੇਨ, ਅੱਗ ਬੁਝਾਊ ਉਪਕਰਨਾਂ ’ਚ ਲੋੜੀਂਦੇ ਵਾਧੇ, ਆਵਾਜਾਈ ਦੇ ਸਾਧਨਾਂ ’ਚ ਵਾਧਾ ਤੇ ਸਮਾਰਟ ਟਰਾਂਸਪੋਰਟ ਦਾ ਪ੍ਰਬੰਧ, ਬੁਹ-ਮੰਤਵੀ ਖੇਡ ਸਟੇਡੀਅਮ ਆਦਿ ਪ੍ਰਾਜੈਕਟਾਂ ਬਾਰੇ ਸਬੰਧਤ ਅਧਿਕਾਰੀਆਂ ਤੋਂ ਜਾਣਕਾਰੀ ਲਈ ਤੇ ਕੀਤੇ ਜਾਣ ਵਾਲੇ ਕੰਮਾਂ ’ਚ ਤੇਜ਼ੀ ਲਿਆਉਣ ਲਈ ਕਿਹਾ।

ਇਹ ਵੀ ਪੜ੍ਹੋ: ਦਵਾਈ ਲੈਣ ਗਏ ਬਜ਼ੁਰਗ ਦੀ ਕਿਸਮਤ ਨੇ ਮਾਰੀ ਪਲਟੀ, 4 ਘੰਟਿਆਂ 'ਚ ਬਣਿਆ ਢਾਈ ਕਰੋੜ ਦਾ ਮਾਲਕ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri