ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈੱਟਵਰਕ ’ਚ ਵੱਡਾ ਸੁਧਾਰ ਹੋਵੇਗਾ

Thursday, Feb 08, 2024 - 11:05 AM (IST)

ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈੱਟਵਰਕ ’ਚ ਵੱਡਾ ਸੁਧਾਰ ਹੋਵੇਗਾ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸ਼ਹਿਰਾਂ ਵਿਚ ਚੱਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈੱਟਵਰਕ ਵਿਚ ਵੱਡਾ ਸੁਧਾਰ ਹੋਵੇਗਾ।

ਮਿਊਂਸੀਪਲ ਭਵਨ ਚੰਡੀਗੜ੍ਹ ’ਚ ਵੱਖ-ਵੱਖ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੀ ਤਰੱਕੀ ਦਾ ਜਾਇਜ਼ਾ ਲੈਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਨੇ ਐੱਲ. ਐਂਡ ਟੀ. ਕੰਪਨੀ ਦੇ ਇੰਡੀਆ ਦੇ ਹੈੱਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਇਨ੍ਹਾਂ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਰੂਹ ਕੰਬਾਊ ਘਟਨਾ, ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰੀ ਮਹਿਲਾ, ਖੋਲ੍ਹੀ ਖੋਪੜੀ ਤੇ ਕੱਢੀਆਂ ਅੱਖਾਂ

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਜਲੰਧਰ ਦੇ ਸ਼ਹਿਰ ਵਾਸੀਆਂ ਨੂੰ ਨਹਿਰੀ ਜਲ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪ੍ਰਾਜੈਕਟ ਚੱਲ ਰਹੇ ਹਨ। ਪਟਿਆਲਾ ਵਾਸੀਆਂ ਨੂੰ ਵੀ 24×7 ਨਹਿਰੀ ਜਲ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪ੍ਰਾਜੈਕਟ ਅੱਗੇ ਵਧ ਰਹੇ ਹਨ। ਇਸ ਮੌਕੇ ’ਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ. ਐੱਮ. ਆਈ. ਡੀ. ਸੀ. ਦੇ ਸੀ. ਈ. ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਤੇ ਹੋਰ ਅਧਿਕਾਰੀ ਖ਼ਾਸ ਤੌਰ ’ਤੇ ਮੌਜੂਦ ਸਨ।

ਇਹ ਵੀ ਪੜ੍ਹੋ: ਸਸਤੀ ਦਾਲ ਤੇ ਆਟੇ ਤੋਂ ਬਾਅਦ ਹੁਣ ਜਲੰਧਰ ਦੀ ਇਸ ਮੰਡੀ 'ਚ ਮਿਲ ਰਹੇ ਸਸਤੇ ਚੌਲ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News