ਹਰਿਆਣਾ ਚੋਣਾਂ ''ਚ ਗਰਜੇ ਮੰਤਰੀ ਬਰਿੰਦਰ ਗੋਇਲ, ਕਿਹਾ-ਹਰਿਆਣਾ ਦੀ ਤਰੱਕੀ ਲਈ ਭਾਜਪਾ ਨੂੰ ਉਖਾੜ ਸੁੱਟੋ

Thursday, Oct 03, 2024 - 06:28 PM (IST)

ਹਰਿਆਣਾ ਚੋਣਾਂ ''ਚ ਗਰਜੇ ਮੰਤਰੀ ਬਰਿੰਦਰ ਗੋਇਲ, ਕਿਹਾ-ਹਰਿਆਣਾ ਦੀ ਤਰੱਕੀ ਲਈ ਭਾਜਪਾ ਨੂੰ ਉਖਾੜ ਸੁੱਟੋ

ਲਹਿਰਾਗਾਗਾ (ਗਰਗ)- ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੰੂ ਲੈ ਕੇ ਹਰਿਆਣਾ ਵਿਖੇ ਰੋਡ ਸ਼ੋਅ ਕੱਢਿਆ। ਇਸ ਮੌਕੇ ਬਰਿੰਦਰ ਗੋਇਲ ਨੇ 'ਆਪ' ਉਮੀਦਵਾਰ ਗੀਤਾ ਸ਼ੋਇਰਾਨ ਅਤੇ ਹੋਰਨਾਂ ਉਮੀਦਵਾਰਾਂ ਦੇ ਹੱਕ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਦਿਆਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਦੀ ਤਰੱਕੀ, ਖ਼ੁਸ਼ਹਾਲੀ ਅਤੇ ਅਮਨ ਸ਼ਾਂਤੀ ਲਈ ਭਾਜਪਾ ਨੂੰ ਸੱਤਾ ਵਿੱਚੋਂ ਉਖਾੜ ਸੁੱਟਣ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨ। 

ਇਹ ਵੀ ਪੜ੍ਹੋ- ਨਰਾਤਿਆਂ ਦੇ ਪਹਿਲੇ ਦਿਨ ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਨਹਿਰ 'ਚੋਂ ਮਿਲੀ ਬੱਚੀ ਦੀ ਲਾਸ਼, ਵੇਖ ਪੁਲਸ ਵੀ ਹੈਰਾਨ

ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਅੰਦਰ ਆਮ ਆਦਮੀ ਪਾਰਟੀ ਹੀ ਇਕੋ-ਇਕ ਅਜਿਹੀ ਪਾਰਟੀ ਹੈ, ਜਿਹੜੀ ਆਮ ਘਰਾਂ ਦੇ ਨੌਜਵਾਨਾਂ ਨੂੰ ਸਿਆਸਤ ਵਿੱਚ ਲਿਆ ਕੇ ਅੱਗੇ ਵਧਣ ਦੇ ਮੌਕੇ ਦਿੰਦੀ ਹੈ ਪਰ ਦੂਜੀਆਂ ਪਾਰਟੀਆਂ ਪਰਿਵਾਰਵਾਦ ਨੂੰ ਹੱਲਾਸ਼ੇਰੀ ਦਿੰਦੀਆਂ ਹਨ। ਆਮ ਆਦਮੀ ਪਾਰਟੀ ਦੀਆਂ ਪੰਜਾਬ ਅਤੇ ਦਿੱਲੀ ਦੀਆਂ ਸਰਕਾਰਾਂ ਵੱਲੋਂ ਕੀਤੇ ਗਏ ਕੰਮ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਪਸੰਦ ਕੀਤੇ ਜਾ ਰਹੇ ਹਨ। ਹਰ ਸੂਬਾ ਦਿੱਲੀ ਅਤੇ ਪੰਜਾਬ ਮਾਡਲ ਨੂੰ ਅਪਣਾ ਰਿਹੈ। ਆਮ ਆਦਮੀ ਪਾਰਟੀ ਜੋ ਵੀ ਵਾਅਦੇ ਹਰਿਆਣਾ ਦੀ ਜਨਤਾ ਨਾਲ ਕਰ ਰਹੀ ਹੈ, ਉਨ੍ਹਾਂ ਨੂੰ ਸੱਤਾ ਵਿੱਚ ਆਉਂਦੇ ਹੀ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ। ਉਨਾਂ ਭਾਜਪਾ ਨੂੰ ਕਿਸਾਨ ਅਤੇ ਹਰਿਆਣਾ ਵਿਰੋਧੀ ਦੱਸਦਿਆਂ ਕਿਹਾ ਕਿ ਭਾਜਪਾ ਦੇ ਹੱਥਾਂ ਵਿੱਚ ਦੇਸ਼ ਸੁਰੱਖਿਅਤ ਨਹੀਂ। ਦੇਸ਼ ਵਿੱਚੋਂ ਭਾਜਪਾ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਵਿੱਚ ਸੱਤਾ ਦੀ ਚਾਬੀ ਆਮ ਆਦਮੀ ਪਾਰਟੀ ਦੇ ਹੱਥ ਵਿੱਚ ਹੋਵੇਗੀ। 

ਇਹ ਵੀ ਪੜ੍ਹੋ- ਪੰਜਾਬ 'ਚ ਹਾਈਵੇਅ 'ਤੇ ਦਰਦਨਾਕ ਹਾਦਸਾ, ਰੇਲਿੰਗ ਕ੍ਰਾਸ ਕਰ ਰਹੇ 3 ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News