ਗ਼ੈਰ-ਕਾਨੂੰਨੀ ਤੌਰ ’ਤੇ ਲਿਆਂਦੇ ਜਾ ਰਹੇ ਸੂਰਾਂ ਤੇ ਵਪਾਰੀਆਂ ਨੂੰ ਫੜਨ ਲਈ ਕੈਬਨਿਟ ਮੰਤਰੀ ਭੁੱਲਰ ਨੇ ਦਿੱਤੇ ਇਹ ਨਿਰਦੇਸ਼

Friday, Dec 09, 2022 - 09:05 PM (IST)

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਸੂਰ ਮੀਟ ਮਾਰਕੀਟ ਨੂੰ ਪ੍ਰਭਾਵਿਤ ਕਰ ਰਹੇ ਬਾਹਰਲੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਸਬੰਧਤ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕੀਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਰਹੱਦੀ ਪਿੰਡਾਂ ਦੀਆਂ ਸੰਪਰਕ ਸੜਕਾਂ 'ਤੇ ਚੌਕਸੀ ਵਧਾਉਣ ਲਈ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਜਾਵੇ।

ਇਹ ਵੀ ਪੜ੍ਹੋ : CM ਮਾਨ ਵੱਲੋਂ ਕੇਂਦਰੀ ਮੰਤਰੀ RK ਸਿੰਘ ਨਾਲ ਮੁਲਾਕਾਤ, ਕੋਲੇ ਦੀ ਸਪਲਾਈ ਤੇ BBMP ਨੂੰ ਲੈ ਕੇ ਕੀਤੀ ਇਹ ਮੰਗ

ਇੱਥੇ ਪ੍ਰੋਗਰੈਸਿਵ ਪਿਗਰੀ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਦੀਆਂ ਮੁਸ਼ਕਲਾਂ ਸੁਣਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਨਾਲ ਸੂਰ ਪਾਲਕਾਂ ਨੂੰ ਆਰਥਿਕ ਘਾਟਾ ਪੈਣ ਦੇ ਨਾਲ-ਨਾਲ ਸੂਬੇ ਅੰਦਰ ਫ਼ਾਰਮ ਦੇ ਪਾਲਤੂ ਸੂਰਾਂ ਨੂੰ ਜੰਗਲੀ ਸੂਰਾਂ ਦੀ ਆਮਦ ਨਾਲ ਅਫ਼ਰੀਕਨ ਸਵਾਈਨ ਫ਼ੀਵਰ ਜਿਹੀਆਂ ਗੰਭੀਰ ਬੀਮਾਰੀਆਂ ਫੈਲਣ ਦਾ ਵੀ ਡਰ ਬਣਿਆ ਰਹਿੰਦਾ ਹੈ।

PunjabKesari

ਕੈਬਨਿਟ ਮੰਤਰੀ ਨੂੰ ਡਾਇਰੈਕਟਰ ਪਸ਼ੂ ਪਾਲਣ ਡਾ. ਸੁਭਾਸ਼ ਚੰਦਰ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਸੂਬੇ ਵਿੱਚ ਐਂਟਰੀ ਪੁਆਇੰਟਾਂ 'ਤੇ ਚੈਕ ਪੋਸਟਾਂ ਸਥਾਪਤ ਕਰਕੇ ਵੈਟਰਨਰੀ ਅਧਿਕਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ, ਜੋ ਪੁੁਲਿਸ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਗ਼ੈਰ-ਕਾਨੂੰਨੀ ਵਪਾਰੀਆਂ ਨੂੰ ਫੜਨ ਲਈ ਸਥਾਪਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖ ਕੇ ਮੁੱਖ ਮਾਰਗਾਂ ਦੀਆਂ ਚੈਕ ਪੋਸਟਾਂ ਦੇ ਨਾਲ-ਨਾਲ ਸਰਹੱਦਾਂ 'ਤੇ ਪੈਂਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਉਪਰ ਵੀ ਚੌਕਸੀ ਵਧਾਈ ਜਾਵੇ ਤਾਂ ਜੋ ਸੂਬੇ ਵਿੱਚ ਸੂਰ ਪਾਲਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।


Mandeep Singh

Content Editor

Related News