ਗਣਤੰਤਰ ਦਿਵਸ ਮੌਕੇ ਮਾਨਸਾ 'ਚ ਕੈਬਨਿਟ ਮੰਤਰੀ ਜਿੰਪਾ ਨੇ ਲਹਿਰਾਇਆ 'ਤਿਰੰਗਾ'
Friday, Jan 26, 2024 - 11:42 AM (IST)
ਮਾਨਸਾ- ਅੱਜ ਪੂਰੇ ਦੇਸ਼ ਭਰ ਵਿਚ 75ਵਾਂ ਗਣਤੰਤਰ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਮਾਨਸਾ ਵਿਖੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਵੀ ਕੀਤਾ। ਨਹਿਰੂ ਕਾਲਜ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਸ ਮੁਖੀ ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗਣੰਤਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਥਾਣਿਆਂ ਅਤੇ ਚੌਕੀਆਂ ਦੇ ਮੁਖੀਆਂ ਵੱਲੋਂ ਗਸ਼ਤਾਂ ਕਰ ਕੇ ਵੱਖ-ਵੱਖ ਥਾਵਾਂ ’ਤੇ ਸੰਘਣੀ ਧੁੰਦ ’ਚ ਰਾਤ ਸਮੇਂ ਚੈਕਿੰਗਾਂ ਕੀਤੀਆਂ ਗਈਆਂ ਸਨ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਘਟਨਾ ਨੂੰ ਅੰਜਾਮ ਨਾ ਦੇ ਸਕਣ। ਵੀਰਵਾਰ ਨੂੰ ਵੱਖ-ਵੱਖ ਟੀਮਾਂ ਵੱਲੋਂ ਪਬਲਿਕ ਥਾਵਾਂ ਦੀ ਅਚਨਚੇਤ ਚੈਕਿੰਗ ਕਰਨ ਤੋਂ ਇਲਾਵਾ ਆਉਣ-ਜਾਣ ਵਾਲੇ ਵ੍ਹੀਕਲਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਪੁਲਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ : ਚਾਵਾਂ ਨਾਲ ਅਮਰੀਕਾ ਤੋਂ 5 ਸਾਲਾ ਪੁੱਤ ਸਣੇ ਸਹੁਰੇ ਘਰ ਆਈ ਸੀ ਔਰਤ, ਹੁਣ ਕਮਰੇ 'ਚੋਂ ਮਿਲੀ ਲਾਸ਼
ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਪੁਲਸ ਨੇ ਪੂਰੀ ਚੌਕਸੀ ਵਧਾਈ ਹੋਈ ਹੈ। ਪੁਲਸ ਪਿਛਲੇ ਕਈ ਦਿਨਾਂ ਤੋਂ ਪਬਲਿਕ ਥਾਵਾਂ ’ਤੇ ਜਾ ਕੇ ਚੈਕਿੰਗ ਤੋਂ ਇਲਾਵਾ ਲੋਕਾਂ ਤੋਂ ਵੀ ਸਹਿਯੋਗ ਲਿਆ ਜਾ ਰਿਹਾ ਹੈ ਕਿ ਉਹ ਪੁਲਸ ਨਾਲ ਹਰ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਪੁਲਸ ਨੂੰ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ ’ਚ ਆਸਾਨੀ ਹੋਵੇ ਅਤੇ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਸ਼ਰਾਰਤੀ ਅਨਸਰ ਅੰਜਾਮ ਨਾ ਦੇ ਸਕਣ।
ਇਹ ਵੀ ਪੜ੍ਹੋ : ਸਿੱਧੂ ਨੂੰ ਲੈ ਕੇ ਕਾਟੋ-ਕਲੇਸ਼ ਜਾਰੀ, ਬਾਜਵਾ ਬੋਲੇ, ਅੰਗੂਠਾ ਜ਼ਹਿਰ ਨਾਲ ਭਰ ਜਾਵੇ ਤਾਂ ਕੱਟ ਦੇਣਾ ਚਾਹੀਦੈ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।