ਕਾਂਗਰਸ ਦਾ ਭਵਿੱਖ ਉੱਜਵਲ ਨਹੀਂ, ਕੇਂਦਰ ਪੰਜਾਬ ਨਾਲ ਮਤਰੇਆ ਵਤੀਰਾ ਬੰਦ ਕਰੇ: ਬ੍ਰਹਮਸ਼ੰਕਰ ਜਿੰਪਾ

Sunday, May 07, 2023 - 01:58 PM (IST)

ਕਾਂਗਰਸ ਦਾ ਭਵਿੱਖ ਉੱਜਵਲ ਨਹੀਂ, ਕੇਂਦਰ ਪੰਜਾਬ ਨਾਲ ਮਤਰੇਆ ਵਤੀਰਾ ਬੰਦ ਕਰੇ: ਬ੍ਰਹਮਸ਼ੰਕਰ ਜਿੰਪਾ

ਜਲੰਧਰ (ਧਵਨ)- ਪੰਜਾਬ ਦੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਕਾਂਗਰਸ ਅਤੇ ਭਾਜਪਾ ’ਤੇ ਸਿਆਸੀ ਹਮਲਾ ਬੋਲਦੇ ਹੋਏ ਕਿਹਾ ਹੈ ਕਿ ਕਾਂਗਰਸ ਦਾ ਭਵਿੱਖ ਉੱਜਵਲ ਨਹੀਂ ਅਤੇ ਜਲਦ ਹੀ ਉਹ ਦੇਸ਼ ਵਿਚ ਅੰਤ ਵੱਲ ਵਧਦੀ ਹੋਈ ਨਜ਼ਰ ਆਏਗੀ। ਕੈਬਨਿਟ ਮੰਤਰੀ ਨੇ ਜਲੰਧਰ ’ਚ ਚੋਣ ਰੈਲੀਆਂ ਵਿਚ ਹਿੱਸਾ ਲੈਂਦੇ ਹੋਏ ਕਿਹਾ ਕਿ ਅਸਲ ’ਚ ਪੰਜਾਬ ਹੁਣ ਸੁਰੱਖਿਅਤ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਈਮਾਨਦਾਰ ਅਕਸ ਵਾਲੇ ਸਿਆਸਤਦਾਨ ਹਨ, ਜਦੋਂਕਿ ਇਸ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾ ਭ੍ਰਿਸ਼ਟਾਚਾਰ ਦੀ ਦਲਦਲ ਵਿਚ ਫਸੇ ਹੋਏ ਸਨ। ਉਨ੍ਹਾਂ ਕਿਹਾ ਕਿ ਲੋਕ ਜਾਣ ਚੁੱਕੇ ਹਨ ਕਿ ਕੌਣ ਈਮਾਨਦਾਰ ਹੈ ਅਤੇ ਕੌਣ ਬੇਈਮਾਨ ਅਤੇ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਉਹ ਵੋਟ ਪਾਉਣਗੇ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੀ ਸ਼ਖ਼ਸੀਅਤ ਤੇ ਅਕਾਲੀ ਦਲ ਦੇ ਕੰਮਾਂ ਨੂੰ ਵੋਟ ਪਾਉਣਗੇ ਲੋਕ: ਨਰੇਸ਼ ਗੁਜਰਾਲ

ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਵਰ੍ਹਦੇ ਹੋਏ ਕਿਹਾ ਕਿ ਉਹ ਪੰਜਾਬ ਨਾਲ ਮਤਰੇਆ ਵਤੀਰਾ ਕਰ ਰਹੀ ਹੈ, ਜਿਸ ਦਾ ਮਕਸਦ ‘ਆਪ’ ਸਰਕਾਰ ਨੂੰ ਤੰਗ ਕਰਨਾ ਹੈ। ਪੰਜਾਬ ਦਾ ਆਰ. ਡੀ. ਐੱਫ਼. ਖ਼ਤਮ ਕਰ ਕੇ ਸੂਬੇ ’ਤੇ ਆਰਥਿਕ ਬੋਝ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪੰਜਾਬ ਦਾ ਕਿਸਾਨ ਜਲੰਧਰ ਉਪ-ਚੋਣ ਵਿਚ ਇਸ ਦਾ ਮੂੰਹ-ਤੋਡ਼ਵਾਂ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਦੇਸ਼ ਦੀ ਜਨਤਾ ਪ੍ਰਭਾਵਿਤ ਹੋ ਰਹੀ ਹੈ ਅਤੇ ਭਾਜਪਾ ਦਾ ਕੋਈ ਵੀ ਮਾੜਾ ਪ੍ਰਭਾਵ ਕੰਮ ਕਰਨ ਵਾਲਾ ਨਹੀਂ।

ਇਹ ਵੀ ਪੜ੍ਹੋ :  ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਭਲਕੇ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਹੋਵੇਗਾ ਬੰਦ, ਲੱਗਣਗੀਆਂ ਇਹ ਪਾਬੰਦੀਆਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

shivani attri

Content Editor

Related News