'ਯੁੱਧ ਨਸ਼ੇ ਵਿਰੁੱਧ' ਮੁਹਿੰਮ ਨੂੰ ਲੈ ਕੇ ਹਰਪਾਲ ਚੀਮਾ ਦਾ ਵੱਡਾ ਬਿਆਨ, ਦਿੱਤੀ ਪੂਰੀ ਜਾਣਕਾਰੀ

Saturday, Mar 01, 2025 - 12:32 PM (IST)

'ਯੁੱਧ ਨਸ਼ੇ ਵਿਰੁੱਧ' ਮੁਹਿੰਮ ਨੂੰ ਲੈ ਕੇ ਹਰਪਾਲ ਚੀਮਾ ਦਾ ਵੱਡਾ ਬਿਆਨ, ਦਿੱਤੀ ਪੂਰੀ ਜਾਣਕਾਰੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸੂਬੇ ਭਰ 'ਚ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅੱਜ ਵੱਡੇ ਪੱਧਰ 'ਤੇ ਪੁਲਸ ਨੂੰ ਜ਼ਮੀਨੀ ਪੱਧਰ 'ਤੇ ਉਤਾਰਿਆ ਗਿਆ ਹੈ ਤਾਂ ਕਿ ਨਸ਼ਿਆਂ ਦਾ ਖਾਤਮਾ ਹੋ ਸਕੇਗਾ। ਸੂਬੇ ਭਰ ਵਿਚ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਇਕ ਹੋਰ ਜ਼ਬਰਦਸਤ ਐਨਕਾਊਂਟਰ, ਕੀਤੀ ਤਾਬੜਤੋੜ ਫਾਇਰਿੰਗ

ਇਸ ਮੁਹਿੰਮ ਨੂੰ ਲੈ ਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਪੂਰੀ ਕੈਬਨਿਟ ਨੂੰ ਵੱਖ-ਵੱਖ ਸ਼ਹਿਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਮੀਟਿੰਗ 'ਚ ਕੈਬਨਿਟ ਮੈਂਬਰਾਂ ਨੂੰ ਸੂਬੇ ਦੇ ਸਾਰੇ ਜ਼ਿਲ੍ਹੇ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਮੇਰੇ ਕੋਲ ਪਠਾਨਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਾ ਹੈ। ਆਉਣ ਵਾਲੇ ਸਮੇਂ 'ਚ ਇਨ੍ਹਾਂ ਸ਼ਹਿਰਾਂ 'ਚ ਜਾ ਕੇ ਮੀਟਿੰਗ ਕਰਾਂਗੇ। ਉਨ੍ਹਾਂ ਕਿਹਾ ਇਸੇ ਤਰ੍ਹਾਂ ਮੰਤਰੀ ਅਮਨ ਅਰੋੜਾ ਕੋਲ ਜਲੰਧਰ, ਲੁਧਿਆਣਾ, ਪਟਿਆਲਾ, ਕਪੂਰਥਲਾ, ਮੁਹਾਲੀ ਅਤੇ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਤੋਂ ਇਲਾਵਾ ਤਰੁਨਪ੍ਰੀਤ ਸਿੰਘ ਸੌਂਦ ਕੋਲ ਸੰਗਰੂਰ, ਬਰਨਾਲਾ, ਬਠਿੰਡਾ, ਮੋਗਾ, ਫਤਹਿਗੜ੍ਹ ਅਤੇ ਮਲੇਰਕੋਟਲਾ ਜ਼ਿਲ੍ਹਾ ਹੈ। ਇਸੇ ਤਰ੍ਹਾਂ ਲਾਲਜੀਤ ਸਿੰਘ ਭੁੱਲਰ ਕੋਲ ਫਰੀਦਕੋਟ, ਮਾਨਸਾ, ਮੁਕਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

ਉਨ੍ਹਾਂ ਕਿਹਾ ਕਿ ਮੰਤਰੀ ਡਾ.ਬਲਬੀਰ ਪੂਰੇ ਪੰਜਾਬ ਦੇ ਲੋਕਾਂ ਦੀ ਸਿਹਤ ਦੀ ਦੇਖ-ਰੇਖ ਕਰਨਗੇ ਤੇ ਕਲੀਨਿਕਾਂ ਦਾ ਵੀ ਜਾਇਜ਼ਾ ਲੈਣਗੇ ਤਾਂ ਕਿ ਕਿਸੇ ਮਰੀਜ਼ ਨੂੰ ਕੋਈ ਘਾਟ ਮਹਿਸੂਸ ਨਾ ਹੋ ਸਕੇ। ਮੰਤਰੀ ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ਦੀਆਂ ਮਾਵਾਂ ਤੇ ਭੈਣਾਂ ਨੂੰ ਅਪੀਲ ਕਰਦੇ ਹਾਂ ਕਿ ਜੇਕਰ ਕਿਸੇ ਦਾ ਬੱਚਾ ਜਾਂ ਪਤੀ ਨਸ਼ਾ ਕਰਦਾ ਹੈ ਉਸ ਨੂੰ ਤਰੁੰਤ ਡਾਕਟਰ ਕੋਲ ਲੈ ਕੇ ਜਾਣਾ ਚਾਹੀਦਾ ਹੈ ਤਾਂ ਕਿ ਉਹ ਇਸ ਦਲਦਲ 'ਚੋਂ ਬਾਹਰ ਆਉਣ ਅਤੇ ਨਸ਼ੇ ਦੀ ਚੇਨ ਟੁੱਟ ਸਕੇ। ਸਾਨੂੰ ਸਭ ਨੂੰ ਮਿਲ ਕੇ ਨਸ਼ੇ ਵਿਰੁੱਧ ਲੜਾਈ ਲੜਣੀ ਚਾਹੀਦੀ ਹੈ। ਉਨ੍ਹਾਂ ਕਿਹਾ ਆਸ ਹੈ ਆਉਣ ਵਾਲੇ ਸਮੇਂ 'ਚ ਪੰਜਾਬ 'ਚ ਨਸ਼ਾ ਖ਼ਤਮ ਹੋਵੇਗਾ। ਇਹ ਆਮ ਆਦਮੀ ਪਾਰਟੀ ਦਾ ਨਸ਼ਿਆਂ ਵਿਰੁੱਧ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਦੀ ਵੱਡੀ ਸ਼ੁਰੂਆਤ ਹੈ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News