ਤਰਨਤਾਰਨ 'ਚ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ, ਪੰਜਾਬੀਆਂ ਨੂੰ ਦਿੱਤੀ ਮੁਬਾਰਕਬਾਦ

08/15/2023 12:12:03 PM

ਤਰਨਤਾਰਨ (ਰਮਨ)- 15 ਅਗਸਤ ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਤਰਨਤਾਰਨ ਪੁਲਸ ਲਾਈਨ ਗਰਾਊਂਡ ਵਿਖੇ ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੋੜਾਮਾਜਰਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਾਈ। ਇਸ ਮੌਕੇ 'ਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਬਲਦੀਪ ਕੌਰ ਆਈ.ਏ.ਐੱਸ, ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਆਈ.ਪੀ.ਐੱਸ ਤਰਨਤਾਰਨ, ਐੱਸ.ਡੀ.ਐੱਮ ਰਜਨੀਸ਼ ਅਰੋੜਾ ਤਰਨਤਾਰਨ ਸ਼ਾਮਲ ਸਨ ।

ਇਹ ਵੀ ਪੜ੍ਹੋ :  ਰਾਤ ਦੇ ਹਨ੍ਹੇਰੇ 'ਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਇਸ ਦੌਰਾਨ  ਕੈਬਨਿਟ ਮੰਤਰੀ ਚੇਤਨਾ ਸਿੰਘ ਜੋੜਾ ਮਾਜਰਾ ਆਪਣੇ ਸੰਬੋਧਨ 'ਚ ਜਿਥੇ ਦੇਸ਼ ਦੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਅਤੇ ਆਜ਼ਾਦੀ ਦਿਹਾੜੇ ਦੀ ਮੁਬਾਕਰਬਾਦ ਦਿੱਤੀ। ਉਨ੍ਹਾਂ ਦਾ ਕਿਹਾ ਕਿ ਅੱਜ ਜੇਕਰ ਅਸੀਂ ਆਜ਼ਾਦ ਹਾਂ ਤਾਂ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਹਾਂ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਕਰਨ ਵਕਤ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਨੂੰ ਸਨਮਾਨ 'ਚ ਦਿੱਤਾ ਜਾਣ ਵਾਲਾ ਭੱਤਾ ਵਧਾ ਕੇ 1 ਕਰੋੜ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੁਦਰਤੀ ਆਫ਼ਤ ਨਾਲ ਪੰਜਾਬ 'ਚ ਹੜ੍ਹਾਂ ਨਾਲ ਇਲਾਕੇ ਪ੍ਰਭਾਵਿਤ ਹੋਏ ਹਨ। ਉਨ੍ਹਾਂ ਪੀੜਤ ਕਿਸਾਨਾਂ ਅਤੇ ਹਰ ਇਕ ਜਿਸ ਦਾ ਘਰ ਜਾਂ ਫ਼ਸਲ ਦਾ ਨੁਕਸਾਨ ਹੋਇਆ ਹੈ, ਉਸਦੀ ਵਿਸ਼ੇਸ਼ ਗਿਰਦਿਵਾਰੀ ਕਰ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਗੁਰਦਾਸਪੁਰ  'ਚ ਮੰਤਰੀ ਲਾਲਜੀਤ ਭੁੱਲਰ ਨੇ ਲਹਿਰਾਇਆ ਕੌਮੀ ਝੰਡਾ, ਪੰਜਾਬੀਆਂ ਲਈ ਕੀਤੇ ਵੱਡੇ ਐਲਾਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan