ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ ਮੰਤਰੀ ਧਾਲੀਵਾਲ ਤੇ ਮਹਿੰਦਰ ਭਗਤ
Saturday, May 10, 2025 - 01:57 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮਹਿੰਦਰ ਭਗਤ ਰਾਮ ਤੀਰਥ ਰੋਡ ਦੇ ਨੇੜੇ ਪਿੰਡ ਵਡਾਲਾ ਭਿੱਟੇਵੱਡ ਪਹੁੰਚੇ । ਉਨ੍ਹਾਂ ਵੱਲੋਂ ਉਸ ਜਗ੍ਹਾ ਦਾ ਜਾਇਜ਼ਾ ਲਿਆ ਗਿਆ ਜਿੱਥੇ ਰੇਤ ਪਾਕਿਸਤਾਨ ਵੱਲੋਂ ਡਰੋਨ ਸੁੱਟਿਆ ਗਿਆ ਸੀ। ਦੋਵੇਂ ਮੰਤਰੀ ਸਾਹਿਬਾਨਾਂ ਵੱਲੋਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਾਸੀਆਂ ਨਾਲ ਖੜ੍ਹੀ ਹੈ।ਅੱਜ ਉਹ ਰਾਮਤੀਰਥ ਰੋਡ ਦੇ ਪਿੰਡ ਵਡਾਲਾ ਭਿੱਠੇਵੱਡ ਵਿਖੇ ਪਹੁੰਚੇ ਹਨ ਅਤੇ ਮੌਕੇ ਦਾ ਜਾਇਜ਼ਾ ਲੈ ਰਹੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ 'ਚ ਰਹਿਣ ਦੀ ਕੀਤੀ ਅਪੀਲ
ਪਿੰਡ ਵਾਲਿਆਂ ਨਾਲ ਉਨ੍ਹਾਂ ਵੱਲੋਂ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡ ਵਾਲਿਆਂ ਨਾਲ ਖੜ੍ਹੀ ਹੈ, ਪਿੰਡ ਵਾਲੇ ਜੋ ਵੀ ਕਹਿਣਗੇ ਉਨ੍ਹਾਂ ਦੀ ਹਰ ਇੱਕ ਸੰਭਵ ਮਦਦ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ 'ਚ 600 ਬੈਡ ਦੀ ਸੁਵਿਧਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ। ਰੱਬ ਨਾ ਕਰੇ ਕਿ ਇਸ ਤਰ੍ਹਾਂ ਦੇ ਹਾਲਾਤ ਬਣਨ ਪਰ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਜੋ ਵੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਰਮੀ ਦੀਆਂ ਹਦਾਇਤਾਂ ਹਨ ਉਸ ਦੀ ਪਾਲਨਾ ਕੀਤੀ ਜਾਵੇ।
ਇਹ ਵੀ ਪੜ੍ਹੋ- ਪਠਾਨਕੋਟ ਸ਼ਹਿਰ 'ਚ ਹੋਏ 3 ਵੱਡੇ ਧਮਾਕੇ! ਲਗਾਤਾਰ ਵੱਜ ਰਹੇ ਖ਼ਤਰੇ ਦੇ ਘੁੱਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8