ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ‘ਕੇਂਦਰ ਦੀ ਅੜੀ ਦੇ ਬਾਵਜੂਦ ਸਰਕਾਰ ਨੇ ਪਰਾਲੀ ਸਾੜਨ ਦੇ ਮਾਮਲੇ ਘਟਾਏ’
Tuesday, Nov 01, 2022 - 02:33 AM (IST)
ਸਮਰਾਲਾ (ਗਰਗ, ਬੰਗੜ)-ਪੰਜਾਬ ’ਚ ਪਰਾਲੀ ਸਾੜਨ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ 50 ਫੀਸਦੀ ਘਟਾਏ ਜਾਣ ਦਾ ਦਾਅਵਾ ਕਰਦਿਆਂ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਪੰਜਾਬ ਸਰਕਾਰ ਵੱਲੋਂ ਭੇਜੀ ਤਵਜੀਜ਼ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ, ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਆਰਥਿਕ ਸੰਕਟ ਹੁੰਦੇ ਹੋਏ ਵੀ ਕਿਸਾਨਾਂ ਨੂੰ ਪਰਾਲੀ ਸੰਭਾਲਣ ਦੇ ਪ੍ਰਬੰਧਾਂ ਲਈ ਮਸ਼ੀਨਰੀ ਅਤੇ ਹੋਰ ਸਹੂਲਤਾਂ ਦਿੰਦਿਆਂ ਪਰਾਲੀ ਸਾੜਨ ਦੇ ਮਾਮਲੇ ਰਿਕਾਰਡ ਪੱਧਰ ਤੱਕ ਘਟਾਏ ਹਨ।
ਇਹ ਖ਼ਬਰ ਵੀ ਪੜ੍ਹੋ - ਮੋਰਬੀ ਹਾਦਸਾ : ਪੁਲ ਦੀ ਮੁਰੰਮਤ ਕਰਨ ਵਾਲੀ ਕੰਪਨੀ ਦੇ ਸਟਾਫ਼ ਸਮੇਤ 9 ਨੂੰ ਕੀਤਾ ਗਿਆ ਗ੍ਰਿਫ਼ਤਾਰ
ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਗਲੇ ਸਾਲ ਤੱਕ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ 85 ਫੀਸਦੀ ਤੱਕ ਘਟਾਉਣ ਦਾ ਫ਼ੈਸਲਾ ਕੀਤਾ ਹੈ। ਉਹ ਅੱਜ ਇਥੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਇਲਾਵਾ ਹਰਪਾਲ ਸਿੰਘ ਢਿੱਲੋਂ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਤੇਜਿੰਦਰ ਸਿੰਘ ਤੇਜੀ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਆਲਮਦੀਪ ਸਿੰਘ ਮੱਲਮਾਜਰਾ, ਜਸਮੇਰ ਸਿੰਘ ਢੰਡੇ, ਉਦਯੋਗਪਤੀ ਪਰਮਿੰਦਰ ਸਿੰਘ ਪਾਲਮਾਜਰਾ, ਰਿੰਕੂ ਥਾਪਰ ਆੜ੍ਹਤੀ, ਆਪ ਆਗੂ ਤੇਜਿੰਦਰ ਸਿੰਘ ਮਿੰਟੂ ਗਰੇਵਾਲ ਆਦਿ ਹਾਜ਼ਰ ਸਨ।
ਇਹ ਖਬਰ ਵੀ ਪੜ੍ਹੋ : ਪੰਜਾਬ ’ਚ ਪ੍ਰਸ਼ਾਸਨਿਕ ਫੇਰਬਦਲ, ਜਲੰਧਰ ਸਮੇਤ 20 ਜ਼ਿਲ੍ਹਿਆਂ ਦੇ ਅਧਿਕਾਰੀ ਬਦਲੇ