ਮੰਤਰੀ ਧਾਲੀਵਾਲ ਨੇ ਸਰਹੱਦ ਨੇੜੇ 2 ਪਲਟੂਨ ਪੁਲ਼ਾਂ ਦਾ ਕੀਤਾ ਉਦਘਾਟਨ, ਕਿਸਾਨਾਂ ਅਤੇ ਜਵਾਨਾਂ ਬਾਰੇ ਕਹੀ ਇਹ ਗੱਲ

Saturday, Apr 15, 2023 - 08:59 PM (IST)

ਅਜਨਾਲਾ (ਗੁਰਜੰਟ) : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਿੰਦ-ਪਾਕ ਸਰਹੱਦ ਨਾਲ ਲੱਗਦੇ ਰਾਵੀ ਦਰਿਆ 'ਤੇ ਬਣੇ ਦੋ ਪਲਟੂਨ ਪੁਲ਼ਾਂ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਦਰਿਆਓਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇਸ਼ ਦੀ ਰਾਖੀ ਕਰਦੇ ਜਵਾਨਾਂ ਨੂੰ ਵੱਡੀ ਰਾਹਤ ਮਿਲੀ। ਇਸ ਮੌਕੇ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਕੋਟ ਰਾਜਦਾ 'ਤੇ ਦਰਿਆ ਮੂਸਾ ਵਿਖੇ ਬਣੇ ਪਲਟੂਨ ਪੁਲਾਂ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਸਮੇਂ ਸਾਡਾ ਵੱਡਾ ਰਕਬਾ ਰਾਵੀ ਦਰਿਆ ਤੋਂ ਪਾਰ ਰਹਿ ਜਾਣ ਕਰਕੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦਰਿਆ ਤੋਂ ਪਾਰ ਖੇਤੀ ਕਰਨ ਅਤੇ ਦੇਸ਼ ਦੀ ਰੱਖਿਆ ਕਰਦੇ ਜਵਾਨਾਂ ਨੂੰ ਸਰਹੱਦ 'ਤੇ ਜਾਣ ਲਈ ਕਈ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਇਹ ਵੀ ਪੜ੍ਹੋ : ਮਹਿੰਦਰ ਭਗਤ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਦੇਸ਼ ਦੀ ਆਜ਼ਾਦੀ ਤੋਂ ਬਾਅਦ ਹੁਣ ਤਕ ਦੀ ਕਿਸੇ ਵੀ ਸਰਕਾਰ ਨੇ ਇਸ ਅਹਿਮ ਮੁੱਦੇ ਵੱਲ ਵੀ ਧਿਆਨ ਨਹੀਂ ਦਿਤਾ,ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਕਾਰਜਕਾਲ ਵਿੱਚ ਹੀ ਕਰੀਬ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੋ ਪਲਟੂਨ ਪੁਲ਼ਾਂ ਦੀ ਉਸਾਰੀ ਕਰ ਦਿੱਤੀ ਹੈ, ਜਿਸ ਨਾਲ ਕਿਸਾਨ ਆਪਣੇ ਟਰੈਕਟਰ, ਟਰਾਲੀਆਂ, ਕੰਬਾਈਨਾਂ ਅਤੇ ਹੋਰ ਖੇਤੀ ਨਾਲ ਸੰਬੰਧਤ ਸਾਧਨ ਆਸਾਨੀ ਨਾਲ ਦਰਿਆ ਤੋਂ ਪਾਰ ਲਿਜਾ ਸਕਣਗੇ ਅਤੇ ਇਸ ਤੋਂ ਇਲਾਵਾ ਬੀ.ਐੱਸ.ਐੱਫ ਦੇ ਜਵਾਨ ਵਿਦੇਸ਼ ਦੀ ਸਰਹੱਦ 'ਤੇ ਆਸਾਨੀ ਨਾਲ ਆ ਜਾ ਸਕਣਗੇ।

ਇਹ ਵੀ ਪੜ੍ਹੋ : ਦੇਸ਼ ’ਚ ਵਧ ਰਿਹੈ ਕੋਰੋਨਾ ਦਾ ਖ਼ੌਫ਼, ਡਾ. ਅੰਬੇਡਕਰ ਭਵਨਾਂ ਸਬੰਧੀ ਸਰਕਾਰ ਦਾ ਅਹਿਮ ਐਲਾਨ, ਪੜ੍ਹੋ Top 10

ਉਨ੍ਹਾਂ ਅੱਗੇ ਕਿਹਾ ਕਿ ਇਸ ਜਗ੍ਹਾ 'ਤੇ ਪੱਕੇ ਪੁਲ਼ ਦੀ ਉਸਾਰੀ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਸੀ, ਪਰ ਹਿੰਦ-ਪਾਕ ਸਰਹੱਦ ਬਿਲਕੁਲ ਨੇੜੇ ਹੋਣ ਕਰਕੇ ਉਨ੍ਹਾਂ ਪੱਕੇ ਪੁਲ਼ ਦੀ ਉਸਾਰੀ ਤੋਂ ਇਨਕਾਰ ਕਰ ਦਿੱਤਾ ਸੀ ਤੇ ਹੁਣ ਪੁਲ਼ਾਂ ਦੀ ਮਜ਼ਬੂਤੀ ਲਈ ਇਨ੍ਹਾਂ ਨੇੜੇ ਸਪਰਮ ਵੀ ਬਣਾਏ ਜਾਣਗੇ, ਜਿੰਨਾਂ ਉੱਤੇ ਦੋ ਤੋਂ ਤਿੰਨ ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਮੰਤਰੀ ਧਾਲੀਵਾਲ ਦੇ ਨਿੱਜੀ ਸਹਾਇਕ ਰਜੀਵ ਮੈਦਾਨ, ਓ.ਐਸ.ਡੀ ਚਰਨਜੀਤ ਸਿੰਘ ਸਿੱਧੂ, ਦਫ਼ਤਰ ਇੰਚਾਰਜ ਗੁਰਜੰਟ ਸਿੰਘ ਸੋਹੀ, ਗੁਰਦੀਪ ਸਿੰਘ ਰੰਧਾਵਾ, ਬੀ ਡੀ ਪੀ ਓ ਸੁਖਜੀਤ ਸਿੰਘ ਬਾਜਵਾ, ਐਕਸੀਅਨ ਦਿਆਲ ਸ਼ਰਮਾ, ਹਰਬੀਰ ਸਿੰਘ ਬੱਬਲੂ, ਮਨਜਿੰਦਰ ਸਿੰਘ ਮੱਤੇਵਾਲ, ਬਲਾਕ ਪ੍ਧਾਨ ਸਵਿੰਦਰ ਸਿੰਘ ਮਾਨ, ਜਸਪਾਲ ਸਿੰਘ ਅਤੇ ਰਾਜਵਿੰਦਰ ਸਿੰਘ ਰਾਜਾ ਰਮਦਾਸ ਆਦਿ ਹਾਜ਼ਰ ਸਨ।


Mandeep Singh

Content Editor

Related News