ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਦੇ ਮਸਲੇ ਸਬੰਧੀ ਮੰਤਰੀ ਧਾਲੀਵਾਲ ਨੇ ਕੇਂਦਰ ਨੂੰ ਲਿਖਿਆ ਪੱਤਰ

Wednesday, Jun 07, 2023 - 02:42 AM (IST)

ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਦੇ ਮਸਲੇ ਸਬੰਧੀ ਮੰਤਰੀ ਧਾਲੀਵਾਲ ਨੇ ਕੇਂਦਰ ਨੂੰ ਲਿਖਿਆ ਪੱਤਰ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਐੱਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ। ਕਾਬਿਲੇ-ਗੌਰ ਹੈ ਕਿ ਕਿਸੇ ਠੱਗ ਟ੍ਰੈਵਲ ਏਜੰਟ ਰਾਹੀਂ ਇਹ ਵਿਦਿਆਰਥੀ ਕੈਨੇਡਾ ਦੇ ਗ਼ਲਤ ਕਾਲਜਾਂ ’ਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਤਨ ਵਾਪਸੀ ਰੋਕਣ ਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਤੋਂ ਵਰਕ ਪਰਮਿਟ ਦਿਵਾਉਣ ਲਈ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ‘ਆਪ’ ਵਿਧਾਇਕ ਦਲਬੀਰ ਸਿੰਘ ਟੋਂਗ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ (ਵੀਡੀਓ)

ਉਨ੍ਹਾਂ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ’ਚ ਮੈਂ ਉਨ੍ਹਾਂ ਕੋਲੋਂ ਮਿਲਣ ਲਈ ਸਮੇਂ ਦੀ ਮੰਗ ਵੀ ਕੀਤੀ ਹੈ ਤਾਂ ਜੋ ਸਾਰਾ ਮਾਮਲਾ ਨਿੱਜੀ ਤੌਰ ਉੱਤੇ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾ ਸਕੇ। ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਮੰਗ ਕੀਤੀ ਹੈ ਕਿ ਠੱਗ ਟਰੈਵਲ ਏਜੰਟ, ਜੋ ਪੰਜਾਬ ਤੋਂ ਬਾਹਰ ਦਾ ਵਾਸੀ ਹੈ, ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਸਰਕਾਰ ਦਾ ਸਾਥ ਦੇਣ।  

ਧਾਲੀਵਾਲ ਨੇ ਕਿਹਾ ਕਿ ਮਨੁੱਖੀ ਤਸਕਰੀ ਸਬੰਧੀ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਦੇਸ਼ ਦੇ ਕਾਨੂੰਨ ਸਖ਼ਤ ਹੋਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੇਸ਼ ’ਚ ਜਾਣ ਤੋਂ ਪਹਿਲਾਂ ਜਾਂ ਵਿਦਿਆਰਥੀਆਂ ਨੂੰ ਭੇਜਣ ਤੋਂ ਪਹਿਲਾਂ ਸਬੰਧਿਤ ਕਾਲਜ ਦੇ ਵੇਰਵੇ ਅਤੇ ਟਰੈਵਲ ਏਜੰਟ (ਜੇਕਰ ਕਿਸੇ ਏਜੰਟ ਰਾਹੀਂ ਜਾ ਰਹੇ ਹੋ) ਦਾ ਰਿਕਾਰਡ ਜ਼ਰੂਰ ਚੈੱਕ ਕਰਨ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ

ਧਾਲੀਵਾਲ ਨੇ ਇਹ ਵੀ ਦੱਸਿਆ ਕਿ ਇੰਡੋਨੇਸ਼ੀਆ ’ਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦਾ ਕੇਸ 26 ਜੂਨ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਆਸ ਹੈ ਕਿ ਇਸ ਕੇਸ ’ਚੋਂ ਦੋਵੇਂ ਨੌਜਵਾਨ ਬਰੀ ਹੋਣਗੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਸੂਚਨਾ ਬੀਤੇ ਦਿਨੀਂ ਸਾਡੇ ਨਾਲ ਸਾਂਝੀ ਕੀਤੀ ਸੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਬਕਾਰੀ ਲਾਇਸੈਂਸਧਾਰਕਾਂ ਵੱਲੋਂ ਕਿਸੇ ਵੀ ਨਿੱਜੀ ਵਾਹਨ ’ਤੇ ਆਬਕਾਰੀ ਸਬੰਧੀ ਕੋਈ ਸਟਿੱਕਰ ਜਾਂ ਬੈਨਰ ਨਹੀਂ ਲਗਾਇਆ ਜਾਵੇਗਾ ਅਤੇ ਜੇਕਰ ਕੋਈ ਅਜਿਹਾ ਵਾਹਨ ਸੜਕ ’ਤੇ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਦਭਾਵਨਾ ਵਾਲਾ ਸਮਾਜਿਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕਿਸੇ ਵੀ ਆਬਕਾਰੀ ਲਾਇਸੈਂਸਧਾਰਕ ਦੀਆਂ ਅਜਿਹੀਆਂ ਸਮਾਜਿਕ ਤੌਰ ’ਤੇ ਅਸਵੀਕਾਰਨਯੋਗ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸੰਦਰਭ ਵਿਚ ਕਿਸੇ ਵੀ ਵਿਅਕਤੀ ਵੱਲੋਂ ਕੀਤੀ ਗਈ ਕੁਤਾਹੀ ਨੂੰ ਗੰਭੀਰਤਾ ਨਾਲ ਦੇਖਿਆ ਜਾਵੇਗਾ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
 


author

Manoj

Content Editor

Related News