ਮੰਤਰੀ ਧਾਲੀਵਾਲ ਨੇ ਵਿਦਿਆਰਥੀਆਂ ਦੇ ਮੁੱਦੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਦੇ ਹਾਈ ਕਮਿਸ਼ਨਰਾਂ ਨੂੰ ਲਿਖਿਆ ਪੱਤਰ
Saturday, Jun 10, 2023 - 02:09 AM (IST)
ਚੰਡੀਗੜ੍ਹ (ਅਸ਼ਵਨੀ)-ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਾਰਤ ਦੇ ਹਾਈ ਕਮਿਸ਼ਨ (ਓਟਾਵਾ, ਓਂਟਾਰੀਓ) ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਕੈਨੇਡਾ ਦੇ ਹਾਈ ਕਮਿਸ਼ਨ (ਦੱਖਣੀ ਪੱਛਮੀ ਦਿੱਲੀ) ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਤਕਰੀਬਨ 700 ਵਿਦਿਆਰਥੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਹੈ, ਜਿਸ ਵਿਚ ਜ਼ਿਆਦਾਤਰ ਪੰਜਾਬੀ ਹਨ, ਜੋ ਇਸ ਦਾ ਸਾਹਮਣਾ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਘਰ ਦੇ ਬਾਹਰ ਖੜ੍ਹੇ ਵਿਅਕਤੀ ’ਤੇ ਕਾਰ ਸਵਾਰ ਵਿਅਕਤੀਆਂ ਨੇ ਚਲਾਈਆਂ ਗੋਲ਼ੀਆਂ
ਧਾਲੀਵਾਲ ਨੇ ਉਨ੍ਹਾਂ ਨੂੰ ਕੈਨੇਡਾ ਦੇ ਕਾਲਜਾਂ ਦੇ ਫ਼ਰਜ਼ੀ ਅਕਸੈਪਟੈਂਸ ਲੈਟਰਜ਼ ਕਰਕੇ 700 ਤੋਂ ਵੱਧ ਵਿਦਿਆਰਥੀਆਂ ਦੀ ਕੈਨੇਡਾ ਤੋਂ ਡਿਪੋਰਟੇਸ਼ਨ ਵੱਲ ਦਿਵਾਉਣ ਦੀ ਬੇਨਤੀ ਕਰਦਿਆਂ ਕਿਹਾ ਕਿ ਇਹ ਵਿਦਿਆਰਥੀ ਬੇਕਸੂਰ ਹਨ ਅਤੇ ਧੋਖੇਬਾਜ਼ਾਂ ਦੇ ਟੋਲੇ, ਜਿਨ੍ਹਾਂ ਵਿਚ ਟਰੈਵਲ ਏਜੰਟ, ਭਾਰਤ ਵਿਚ ਕੈਨੇਡੀਅਨ ਅੰਬੈਸੀ ਅਤੇ ਕੈਨੇਡਾ ਵਿਚ ਹੋਰ ਏਜੰਸੀਆਂ ਦੇ ਕਰਮਚਾਰੀ ਸ਼ਾਮਲ ਹੋਣ ਦੀਆਂ ਸੂਚਨਾਵਾਂ ਹਨ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ (ਵੀਡੀਓ)
ਉਨ੍ਹਾਂ ਨੇ ਲਿਖਿਆ ਕਿ ਜੇਕਰ ਮਾਮਲੇ ਨੂੰ ਨਿੱਜੀ ਤੌਰ ’ਤੇ ਵਿਚਾਰਿਆ ਜਾਵੇ ਤਾਂ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਦਾਅ ’ਤੇ ਲੱਗਾ ਹੋਇਆ ਹੈ। ਧਾਲੀਵਾਲ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਇਹ ਮੁੱਦਾ ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਨਾਲ ਸਬੰਧਤ ਏਜੰਸੀਆਂ ਅਤੇ ਕੈਨੇਡਾ ਦੀ ਸਰਕਾਰ ਕੋਲ ਉਠਾਉਣ, ਤਾਂ ਜੋ ਇਨ੍ਹਾਂ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਤੋਂ ਬਚਾਇਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ : ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਕੀਤਾ ਇਹ ਐਲਾਨ