''ਈਦ'' ਮੌਕੇ ਮੰਤਰੀ ਧਾਲੀਵਾਲ ਪਹੁੰਚੇ ਮਸਜਿਦ, ਮੁਸਲਿਮ ਭਾਈਚਾਰੇ ਨੂੰ ਗਲ ਲਾ ਦਿੱਤੀ ਵਧਾਈ

04/11/2024 6:31:10 PM

ਅੰਮ੍ਰਿਤਸਰ- ਭਾਰਤ 'ਚ ਅੱਜ ਈਦ-ਉਲ-ਫ਼ਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਅਜੇ ਗੁਪਤਾ ਜਾਮਾ ਮਸਜਿਦ ਅੰਮ੍ਰਿਤਸਰ ਪਹੁੰਚੇ। ਜਿਥੇ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਨੂੰ ਗਲ ਲਾ ਕੇ ਈਦ ਦੀ ਵਧਾਈ ਦਿੱਤੀ। 

ਇਹ ਵੀ ਪੜ੍ਹੋ-  ਮੁੰਡੇ ਦੀ ਕੋਰਟ ਮੈਰਿਜ ਕਰਵਾਉਣ 'ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ

PunjabKesari

ਕੁਲਦੀਪ ਸਿੰਘ ਧਾਲੀਵਾਲ ਨੇ ਵੀਡੀਓ ਐਕਸ ਅਕਾਊਂਟ 'ਤੇ ਸਾਂਝੀ ਕਰਦਿਆਂ ਲਿਖਿਆ ਕਿ 'ਅੱਜ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਫਿਤਰ ਦੀਆਂ ਮੁਬਾਰਕਾਂ ਦੇਣ ਲਈ ਵਿਧਾਇਕ ਅਜੇ ਗੁਪਤਾ ਜੀ ਦੇ ਨਾਲ ਜਾਮਾ ਮਸਜ਼ਿਦ ਅੰਮ੍ਰਿਤਸਰ ਪਹੁੰਚੇ। ਮੈਂ ਦੁਆ ਕਰਦਾ ਹਾਂ ਕਿ ਸਾਰੇ ਭਾਈਚਾਰਿਆਂ ਦੇ ਲੋਕ ਤੰਦਰੁਸਤ ਰਹਿਣ ਅਤੇ ਉਨ੍ਹਾਂ ਦੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰਨ।'

ਇਹ ਵੀ ਪੜ੍ਹੋ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ 'ਚ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਵੀਡੀਓ ਵਾਇਰਲ, ਅਕਾਲ ਤਖ਼ਤ ਵਲੋਂ ਸਖ਼ਤ ਨੋਟਿਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News