ਮੰਤਰੀ ਧਾਲੀਵਾਲ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ

Thursday, Oct 27, 2022 - 10:39 AM (IST)

ਮੰਤਰੀ ਧਾਲੀਵਾਲ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ

ਜਲੰਧਰ (ਧਵਨ)- ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਬੁੱਧਵਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ’ਚ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਉਣ ਦੇਣ। ਧਾਲੀਵਾਲ ਨੇ ਦਾਣਾ ਮੰਡੀ ਸੈਲਾਂ ਤੇ ਦਾਣਾ ਮੰਡੀ ਗੜ੍ਹਸ਼ੰਕਰ ਦੀਆਂ ਮੰਡੀਆਂ ਦਾ ਦੌਰਾ ਕਰ ਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਖ਼ਰੀਦ ਤੋਂ ਬਾਅਦ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਹੋ ਜਾਣੀ ਚਾਹੀਦੀ ਹੈ। ਜੇ ਅਦਾਇਗੀ ਕਰਨ ਵਿਚ ਦੇਰੀ ਹੋਈ ਤਾਂ ਮੁੱਖ ਮੰਤਰੀ ਖ਼ੁਦ ਇਸ ਦਾ ਨੋਟਿਸ ਲੈ ਸਕਦੇ ਹਨ।

ਇਹ ਵੀ ਪੜ੍ਹੋ:  ਪੁਰਤਗਾਲ 'ਚ 11 ਮਹੀਨਿਆਂ ਤੋਂ ਲਾਪਤਾ ਪਿਓ, ਮਾਂ ਨਹੀਂ ਦੇ ਰਹੀ ਕੋਈ ਜਵਾਬ, ਬੱਚਿਆਂ ਨੇ ਰੋ-ਰੋ ਸੁਣਾਇਆ ਦੁਖੜਾ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਵਿਗੜੇ ਢਾਂਚੇ ਨੂੰ ਠੀਕ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਹੁਣ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਜੇ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਉਨ੍ਹਾਂ ਦੇ ਧਿਆਨ ਵਿਚ ਲਿਆ ਸਕਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਦੋਵੇਂ ਫ਼ਸਲਾਂ ਮੰਡੀਆਂ ਵਿਚੋਂ ਆਸਾਨੀ ਨਾਲ ਚੁੱਕਵਾਈਆਂ ਹਨ। ਅਪ੍ਰੈਲ ’ਚ ਕਣਕ ਦੀ ਫ਼ਸਲ ਦੀ ਖ਼ਰੀਦ ਅਰਾਮ ਨਾਲ ਕੀਤੀ ਗਈ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਗਈ। ਹੁਣ ਝੋਨੇ ਦੀ ਫ਼ਸਲ ਵੀ ਸਮੇਂ ਸਿਰ ਖ਼ਰੀਦ ਲਈ ਗਈ ਹੈ। ਪਿਛਲੀਆਂ ਸਰਕਾਰਾਂ ਕਿਸਾਨਾਂ ਨਾਲ ਸਿਆਸਤ ਕਰਦੀਆਂ ਰਹੀਆਂ ਹਨ, ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਗੰਭੀਰਤਾ ਨਾਲ ਯਤਨ ਕੀਤੇ ਹਨ।

ਇਹ ਵੀ ਪੜ੍ਹੋ:  ਪਹਿਲਾਂ ਔਰਤ ਨਾਲ ਬਣਾਏ ਨਾਜਾਇਜ਼ ਸੰਬੰਧ, ਫਿਰ ਛੁਟਕਾਰਾ ਪਾਉਣ ਲਈ ਦਿੱਤਾ ਕਤਲ ਦੀ ਵਾਰਦਾਤ ਨੂੰ ਅੰਜਾਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News