ਇੰਡੋਨੇਸ਼ੀਆ 'ਚ ਕਤਲ ਦੇ ਇਲਜ਼ਾਮ 'ਚ ਫਸੇ 2 ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਮੰਤਰੀ ਕੁਲਦੀਪ ਧਾਲੀਵਾਲ

Friday, May 26, 2023 - 04:09 PM (IST)

ਇੰਡੋਨੇਸ਼ੀਆ 'ਚ ਕਤਲ ਦੇ ਇਲਜ਼ਾਮ 'ਚ ਫਸੇ 2 ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਮੰਤਰੀ ਕੁਲਦੀਪ ਧਾਲੀਵਾਲ

ਅਜਨਾਲਾ- ਤਹਿਸੀਲ ਅਜਨਾਲਾ ਦੇ ਪਿੰਡ ਗੋਗੋਮਾਹਲ ਤੋਂ ਅਮਰੀਕਾ ਗਏ ਦੋ ਨੌਜਵਾਨ ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਕਤਲ ਕੇਸ 'ਚ ਫਸ ਚੁੱਕੇ ਹਨ, ਜਿਨਾਂ ਨੂੰ ਉੱਥੋਂ ਦੀ ਸਰਕਾਰ ਨੇ ਫ਼ਾਸੀਂ ਦੀ ਸਜ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦਾ ਬਹੁਤ ਰੋ-ਰੋ ਬੁਰਾ ਹਾਲ ਹੈ। ਇਹ ਮਾਮਲੇ ਨੂੰ ਲੈ ਕੇ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਇੰਡੋਨੇਸ਼ੀਆ 'ਚ ਝੂਠੇ ਕਤਲ ਦੇ ਇਲਜ਼ਾਮ ਤਹਿਤ ਦਰਜ ਕੀਤੇ ਗਏ ਅਜਨਾਲਾ ਦੇ ਦੋ ਨੌਜਵਾਨ ਮੁੰਡਿਆਂ ਦੀ ਰਿਹਾਈ ਲਈ ਮੈਂ ਨਿੱਜੀ ਤੌਰ 'ਤੇ ਵਿਦੇਸ਼ ਮੰਤਰਾਲੇ ਦੇ ਸਕੱਤਰ ਔਸਾਫ਼ ਸਈਦ ਨੂੰ ਬੇਨਤੀ ਪੱਤਰ ਸੌਂਪਿਆ ਹੈ। ਉਨ੍ਹਾਂ ਵੱਲੋਂ ਪੂਰੀ ਮਦਦ ਦਾ ਭਰੋਸਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-  ਨੌਜਵਾਨ ਦੀ ਕਹੀ ਗੱਲ ਤੋਂ ਖਫ਼ਾ ਕੁੜੀ ਨੇ ਜੜ੍ਹਿਆ ਥੱਪੜ, ਹੈਰਾਨ ਕਰੇਗੀ ਗੁਰਦਾਸਪੁਰ ਦੀ ਇਹ ਘਟਨਾ

PunjabKesari

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੁਹਾਡੇ ਨੌਜਵਾਨਾਂ ਨੂੰ ਵਤਨ ਵਾਪਸ ਲਿਆਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਆਪਣੇ ਦਿੱਤੇ ਭਰੋਸੇ 'ਤੇ ਖਰੇ ਉਤਰਦਿਆਂ ਮੰਤਰੀ ਧਾਲੀਵਾਲ ਨੇ ਵਿਦੇਸ਼ ਸਕੱਤਰ ਨੂੰ ਪੱਤਰ ਦਿੱਤਾ ਅਤੇ ਨੌਜਵਾਨਾਂ ਨੂੰ ਵਤਨ ਲਿਆਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ-  ਤਰਨਤਾਰਨ ਵਿਖੇ ਮੁਲਜ਼ਮ ਨੂੰ ਫੜਨ ਗਈ ਮਹਿਲਾ ਸਬ ਇੰਸਪੈਕਟਰ ਨਾਲ ਹੋਈ ਬਦਸਲੂਕੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News