ਮੰਤਰੀ ਡਾ. ਬਲਜੀਤ ਕੌਰ ਨੇ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ, ਦਿੱਤੇ ਇਹ ਹੁਕਮ
Friday, Jan 10, 2025 - 05:33 PM (IST)
ਚੰਡੀਗੜ੍ਹ- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਅਤੇ ਡਾਇਰੈਕਟਰ ਸ੍ਰੀ ਸੰਦੀਪ ਹੰਸ ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੰਮ-ਕਾਜ ਅਤੇ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਸ਼ੇਸ਼ ਚਰਚਾ ਕੀਤੀ। ਇਸ ਦੌਰਾਨ ਅਧਿਕਾਰੀਆਂ ਵੱਲੋਂ ਮੰਤਰੀ ਨੂੰ ਲੋਕ ਭਲਾਈ ਸਕੀਮਾਂ ਅਧੀਨ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਇਹ ਵੀ ਪੜ੍ਹੋ : ਪੰਜਾਬ ਲਈ ਅਗਲੇ 24 ਘੰਟੇ ਅਹਿਮ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਨੇ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸਬੰਧੀ ਸਕੀਮਾਂ ਅਤੇ ਡਾ. ਅੰਬੇਡਕਰ ਭਵਨਾਂ ਦੀਆਂ ਇਮਾਰਤਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਿਆਂ ਵਿੱਚ ਬਣੇ ਡਾ. ਅੰਬੇਦਕਰ ਭਵਨਾਂ ਵਿੱਚ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇ ਜਾਣ ਤਾਂ ਜੋ ਲੋਕ ਇਨ੍ਹਾਂ ਭਵਨਾਂ ਦਾ ਭਰਭੂਰ ਲਾਹਾ ਲੈ ਸਕਣ।
ਇਹ ਵੀ ਪੜ੍ਹੋ : ਮੰਡਰਾਉਣ ਲੱਗਾ ਖ਼ਤਰਾ! Alert 'ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ
ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੀਆਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ 'ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐੱਨ. ਬੀ. ਸੀ. ਸਕੀਮ ਅਤੇ ਐੱਨ. ਐੱਮ. ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਦਾ ਲੋਕਾਂ ਤੱਕ ਸਿੱਧਾ ਲਾਭ ਪਹੁੰਚਾੳਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਸੂਬੇ ਦਾ ਕੋਈ ਵੀ ਨਾਗਰਿਕ ਇਨ੍ਹਾਂ ਸਕੀਮਾਂ ਦਾ ਲਾਹਾ ਲੈਣ ਤੋਂ ਵਾਝਾਂ ਨਾ ਰਹੇ। ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਸੰਧੂ ਅਤੇ ਹੋਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।
ਇਹ ਵੀ ਪੜ੍ਹੋ : ਪੰਜਾਬ 'ਚ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਵਕੀਲ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e