555ਵੇਂ ਪ੍ਰਕਾਸ਼ ਪੁਰਬ ਮੌਕੇ ਮੰਤਰੀ ਡਾ. ਰਵਜੋਤ ਸਿੰਘ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
Friday, Nov 15, 2024 - 06:11 PM (IST)
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਕਿਰਤ ਅਤੇ ਸਰਬ ਸਾਂਝੀਵਾਲਤਾ ਦੇ ਫਲਸਫੇ ਨੂੰ ਅਪਣਾ ਕੇ ਹੀ ਅਸੀਂ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਹ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿਖਾਏ ਰਸਤੇ 'ਤੇ ਚੱਲ ਕੇ ਮਨੁੱਖਤਾ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਪੰਜਾਬ ਵਾਸੀਆਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਉਪਦੇਸ਼ ਅਨੁਸਾਰ ਪੌਣ-ਪਾਣੀ ਦੀ ਸੰਭਾਲ ਲਈ ਸਾਨੂੰ ਸਭ ਨੂੰ ਰਲਕੇ ਹੰਭਲਾ ਮਾਰਨ ਦੀ ਲੋੜ ਹੈ, ਜਿਸ ਲਈ ਹਰ ਇਕ ਵਿਅਕਤੀ ਆਪਣਾ ਫਰਜ਼ ਪਛਾਣਦੇ ਹੋਏ ਯਤਨਸ਼ੀਲ ਹੋਵੇ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੀ ਮੌਤ ਦੇ ਮਾਮਲੇ 'ਚ ਖੁੱਲ੍ਹੀਆਂ ਵੱਡੀਆਂ ਪਰਤਾਂ, ਖੜ੍ਹੇ ਹੋਣ ਲੱਗੇ ਵੱਡੇ ਸਵਾਲ
ਇਸ ਤੋਂ ਪਹਿਲਾਂ ਉਨ੍ਹਾਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਮੈਂਬਰ ਰਾਜ ਸਭਾ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਤੋਂ ਸਜਾਏ ਗਏ ਨਗਰ ਕੀਰਤਨ ਵਿੱਚ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ, ਐੱਸ. ਐੱਸ. ਪੀ. ਵਤਸਲਾ ਗੁਪਤਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਐੱਸ. ਡੀ. ਐੱਮ. ਅਪਰਣਾ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਵੀ ਸਨ।
ਇਹ ਵੀ ਪੜ੍ਹੋ- ਪਟਿਆਲਾ 'ਚ ਵੱਡੀ ਵਾਰਦਾਤ, ਤੈਸ਼ 'ਚ ਆਏ ਜੇਠ ਨੇ ਭਾਬੀ ਦਾ ਕਰ 'ਤਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8