ਮੰਤਰੀ ਸਰਕਾਰੀਆ ਦਾ ਸੁਖਬੀਰ ''ਤੇ ਤੰਜ, ਕਿਹਾ ਆਪਣੀ ਸਰਕਾਰ ਸਮੇਂ ਕੀਤੀਆਂ ਧਾਂਦਲੀਆਂ ਖੁਦ ਦਿਖਾ ਰਿਹੈ

Sunday, Jul 04, 2021 - 06:31 PM (IST)

ਮੰਤਰੀ ਸਰਕਾਰੀਆ ਦਾ ਸੁਖਬੀਰ ''ਤੇ ਤੰਜ, ਕਿਹਾ ਆਪਣੀ ਸਰਕਾਰ ਸਮੇਂ ਕੀਤੀਆਂ ਧਾਂਦਲੀਆਂ ਖੁਦ ਦਿਖਾ ਰਿਹੈ

ਹੁਸ਼ਿਆਰਪੁਰ (ਘੁੰਮਣ)- ਪੰਜਾਬ ਦੇ ਮਾਈਨਿੰਗ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੁਖਬੀਰ ਸਿੰਘ ਬਾਦਲ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਸਿਆਸੀ ਸ਼ਾਖ ਗੁਆ ਚੁੱਕਣ ਤੋਂ ਬਾਅਦ ਹੁਣ ਸਸਤੀ ਸ਼ੋਹਰਤ ਖੱਟਣ ਲਈ ਜਿਸ ਤਰ੍ਹਾਂ ਦੇ ਹੱਥ-ਪੈਰ ਸੁਖਬੀਰ ਵੱਲੋਂ ਮਾਰੇ ਜਾ ਰਹੇ ਹਨ, ਉਸ ਵਿਚੋਂ ਪੂਰੀ ਤਰ੍ਹਾਂ ਉਸ ਦੀ ਬੌਖਲਾਹਟ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ:  ਦਿੱਲੀ ਤੋਂ ਭੱਜ ਕੇ ਜਲੰਧਰ ਪੁੱਜਾ ਪ੍ਰੇਮੀ ਜੋੜਾ, ਕੁੜੀ ਦੇ ਪਰਿਵਾਰ ਨੇ ਪ੍ਰੇਮੀ ਦੀ ਸੜਕ ’ਤੇ ਕੀਤੀ ਛਿੱਤਰ-ਪਰੇਡ

ਮਾਈਨਿੰਗ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਜਿਨ੍ਹਾਂ ਸਾਈਟਾਂ ’ਤੇ ਸੁਖਬੀਰ ਗਿਆ ਅਤੇ ਜਿੱਥੇ ਜਾ ਕੇ ਉਸ ਨੇ ਇਕ ਵਾਰ ਫਿਰ ਨਾਜਾਇਜ਼ ਮਾਈਨਿੰਗ ਦਾ ਰੌਲਾ ਪਾਇਆ ਹੈ, ਅਸਲ ਵਿਚ ਉਹ ਸਾਰੀਆਂ ਥਾਵਾਂ ਪਿਛਲੀ ਸਰਕਾਰ ਵੇਲੇ ਆਕਸ਼ਨ ਹੋਈਆਂ ਸਨ। ਇਨ੍ਹਾਂ ਥਾਵਾਂ ’ਤੇ ਪਿਛਲੇ ਸਮੇਂ ਵਿਚ ਕੁਝ ਲੋਕਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਮਹਿਕਮੇ ਵੱਲੋਂ ਕਾਰਵਾਈ ਕਰਕੇ ਭਾਰੀ ਜੁਰਮਾਨੇ ਕੀਤੇ ਗਏ ਹਨ। ਸਰਕਾਰੀਆ ਨੇ ਕਿਹਾ ਕਿ ਸਾਰੇ ਪੰਜਾਬ ਵਾਸੀਆਂ ਨੂੰ ਪਤਾ ਹੈ ਕਿ ‘ਰੇਤ ਮਾਫ਼ੀਆ’ ਸ਼ਬਦ ਅਕਾਲੀ-ਭਾਜਪਾ ਸਰਕਾਰ ਦੀ ਦੇਣ ਹੈ ਅਤੇ ਜਿੰਨੀ ਧਾਂਦਲੀ ਪਿਛਲੀ ਸਰਕਾਰ ਨੇ ਮਚਾਈ, ਉਹ ਕਿਸੇ ਤੋਂ ਲੁਕੀ ਹੋਈ ਨਹੀਂ ਹੈ।

ਇਹ ਵੀ ਪੜ੍ਹੋ: ਬਾਦਲਾਂ ਦੇ ਸ਼ਾਸਨ ਕਾਲ ’ਚ ਹੋਏ ਬਿਜਲੀ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਸ਼ੁਰੂ: ਕੈਪਟਨ ਅਮਰਿੰਦਰ ਸਿੰਘ

ਸੁਖਬਿੰਦਰ ਸਿੰਘ ਸਰਕਾਰੀਆ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਖੱਡਾਂ ਬਾਰੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਨੂੰ ਗਲਤ ਤੱਥਾਂ ਰਾਹੀਂ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਹ ਅਕਾਲੀ ਸਰਕਾਰ ਦੇ ਸਮੇਂ ਦੀਆਂ ਹਨ, ਜਿਸ ’ਤੇ ਮਹਿਕਮੇ ਵੱਲੋਂ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ।

ਕੀ ਕਹਿਣਾ ਹੈ ਮਾਈਨਿੰਗ ਅਫ਼ਸਰ ਦਾ 
ਇਸ ਸਬੰਧੀ ਮਾਈਨਿੰਗ ਅਫ਼ਸਰ ਹੁਸ਼ਿਆਰਪੁਰ ਵੱਲੋਂ ਦੱਸਿਆ ਗਿਆ ਕਿ ਜੋ ਮਾਈਨਿੰਗ-ਟੋਏ ਸੁਖਬੀਰ ਸਿੰਘ ਬਾਦਲ ਵੱਲੋਂ ਵਿਖਾਏ ਗਏ ਹਨ, ਉਹ ਸਾਲ 2016 ਤੋਂ ਪਹਿਲਾਂ ਦੇ ਹਨ। ਜਿਸ ’ਤੇ ਮਹਿਕਮਾ ਵੱਲੋਂ ਪਹਿਲਾਂ ਹੀ ਲੋੜੀਂਦੀ ਕਾਰਵਾਈ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਮਾਈਨਿੰਗ ਮਹਿਕਮੇ ਦੇ ਇਕ ਬੁਲਾਰੇ ਨੇ ਸਪੱਸ਼ਟ ਕੀਤਾ ਹੈ ਕਿ ਜਿਸ ਜਗ੍ਹਾ ਦਾ ਦੌਰਾ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ, ਉਹ ਸਾਈਟਾਂ ਸਾਲ 2008 ਅਤੇ 2011 ਵਿਚ ਪੰਜਾਬ ਸਰਕਾਰ ਵੱਲੋਂ ਆਕਸ਼ਨ ’ਤੇ ਰਹੀਆਂ ਹਨ। ਇਨ੍ਹਾਂ ਸਾਲਾਂ ਦੌਰਾਨ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਸੀ।

ਇਹ ਵੀ ਪੜ੍ਹੋ:ਮਜੀਠੀਆ ਦਾ ਵੱਡਾ ਇਲਜ਼ਾਮ, ਕੈਪਟਨ ਦੀ ਸ਼ਹਿ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ  (ਵੀਡੀਓ)

ਉਨ੍ਹਾਂ ਦੱਸਿਆ ਕਿ ਮਹਿਕਮੇ ਵੱਲੋਂ ਪਿੰਡ ਜੀਵਨਵਾਲ ਵਿਚ 14,54,400 ਰੁਪਏ, ਪਿੰਡ ਬਰਿਆਣਾ ’ਚ 40,43,400 ਰੁਪਏ, ਪਿੰਡ ਧਾਮਿਆ ’ਚ 2,30,010 ਰੁਪਏ ਅਤੇ ਪਿੰਡ ਸੰਧਵਾਲ ’ਚ 2,23,350 ਰੁਪਏ ਦੇ ਰਿਕਵਰੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਪਿੰਡ ਬਰਿਆਣਾ ਤੋਂ 1,11,990 ਰੁਪਏ, ਪਿੰਡ ਸੰਧਵਾਲ ਤੋਂ 1,92,000 ਰੁਪਏ ਅਤੇ ਪਿੰਡ ਜੀਵਨਵਾਲ ਤੋਂ 3,03,407 ਰੁਪਏ ਦੀ ਰਿਕਵਰੀ ਕਰ ਕੇ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾ ਦਿੱਤੀ ਗਈ ਸੀ। ਪਿੰਡ ਬਰਿੰਗਲੀ ਵਿਖੇ ਵੀ 1,56,35,760 ਰੁਪਏ ਦਾ ਰਿਕਵਰੀ ਨੋਟਿਸ ਜਾਰੀ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਮਾਈਨਿੰਗ ਮਹਿਕਮੇ ਵੱਲੋਂ ਕਰੀਬ 5,36,59,620 ਰੁਪਏ ਦੇ ਨੋਟਿਸ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਪੰਜਾਬ ਪੁਲਸ ’ਤੇ ਸਰਵੇ: ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਉਣ ’ਤੇ 98 ਫ਼ੀਸਦੀ ਮੌਤ ਦਾ ਖ਼ਤਰਾ ਘੱਟ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News